ਜਲੰਧਰ-ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ‘ਚ ਸੌਦਾ ਸਾਧ ਰਾਮ ਰਹੀਮ ਖਿਲਾਫ ਇੱਕ ਹੋਰ ਮਾਮਲਾ ਦਰਜ ਹੋ ਗਿਆ ਹੈ। ਰਾਮ ਰਹੀਮ ‘ਤੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦੇਈਏ ਕਿ ਇਹ ਮਾਮਲਾ ਜਲੰਧਰ ਦੇ ਪਤਾਰਾ ਥਾਣੇ ‘ਚ ਦਰਜ ਕੀਤਾ ਗਿਆ ਹੈ। ਪਹਿਲਾਂ ਹੀ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਤੇ ਹਾਈਕੋਰਟ ‘ਚ ਸੁਣਵਾਈ ਹੋਣੀ ਅਜੇ ਬਾਕੀ ਹੈ। ਦੂਜੇ ਪਾਸੇ ਰਾਮ ਰਹੀਮ ਦੀ ਪੈਰੋਲ ਖਿਲਾਫ਼ ਐਚ.ਸੀ. ‘ਚ ਇੱਕ ਹੋਰ ਪਟੀਸ਼ਨ ਦਾਖਲ ਹੋਈ ਹੈ | ਐਡਵੋਕੇਟ ਨਵਕਿਰਨ ਸਿੰਘ ਨੇ ਪਟੀਸ਼ਨ ਦਾਖ਼ਲ ਕੀਤੀ ਹੈ । ਦੱਸ ਦੇਈਏ ਕਿ ਐਚ.ਸੀ.ਨੇ ਇਸ ਮਾਮਲੇ ‘ਚ ਅਲੱਗ ਤੋਂ ਸੁਣਵਾਈ ਕਰਨ ਤੋਂ ਕੀਤਾ ਇਨਕਾਰ ਹੈ। ਐੱਸਜੀਪੀਸੀ ਦੀ ਪਟੀਸ਼ਨ ਦੇ ਨਾਲ ਹੀ ਅਰਜ਼ੀ ਦਾਖਲ ਕਰਨ ਲਈ ਕਿਹਾ ਗਿਆ ਹੈ। ਡੇਰਾ ਮੁਖੀ ਦੀ ਪੈਰੋਲ ਖਿਲਾਫ਼ ਐੱਸਜੀਪੀਸੀ ਨੇ ਪਹਿਲਾਂ ਤੋਂ ਪਟੀਸ਼ਨ ਦਾਖ਼ਲ ਕੀਤੀ ਹੈ। ਨਵਕੀਰਨ ਸਿੰਘ ਨੇ ਪਟੀਸ਼ਨ ਦਾਖ਼ਲ ਕਰਦਿਆਂ ਤਰਕ ਦਿੱਤਾ ਹੈ ਕਿ ਰਾਮ ਰਹੀਮ ਰੇਪ ਅਤੇ ਕਤਲ ਦਾ ਦੋਸ਼ੀ ਹੈ, ਪਰ ਉਹ ਪੈਰੋਲ ਦੌਰਾਨ ਲੋਕਾਂ ਨੂੰ ਪ੍ਰਵਚਨ ਦੇ ਰਿਹਾ ਹੈ।
ਸੌਧਾ ਸਾਧ ਖਿਲਾਫ ਜਲੰਧਰ ‘ਚ ਇੱਕ ਹੋਰ ਕੇਸ ਦਰਜ

Comment here