ਸਿਆਸਤਖਬਰਾਂਚਲੰਤ ਮਾਮਲੇ

ਸੜਕ ਸੁਰੱਖਿਆ ਉਪਾਅ ਹਰ ਸਾਲ ਬਚਾਅ ਸਕਦੇ ਨੇ ਤੀਹ ਹਜ਼ਾਰ ਜਾਨਾਂ

ਨਵੀਂ ਦਿੱਲੀ– ਭਾਰਤ ਵਿੱਚ ਹਰ ਸਾਲ ਹਜ਼ਾਰਾਂ ਲੋਕ ਸੜਕ ਹਾਦਸਿਆਂ ਦੀ ਭੇਟ ਚੜਦੇ ਹਨ, ਸਭ ਤੋਂ ਵੱਡਾ ਕਾਰਨ ਲਾਪਰਵਾਹੀ ਮੰਨਿਆ ਜਾਂਦਾ ਹੈ। ਲੈਂਸੇਟ ਦੇ ਇੱਕ ਅਧਿਐਨ ਦੇ ਅਨੁਸਾਰ, ਸੜਕ ਸੁਰੱਖਿਆ ਉਪਾਵਾਂ ਵਿੱਚ ਸੁਧਾਰ ਕਰਕੇ ਭਾਰਤ ਵਿੱਚ ਹਰ ਸਾਲ ਲਗਭਗ 30,000 ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਅਧਿਐਨ ‘ਚ ਕਿਹਾ ਗਿਆ ਹੈ ਕਿ ਭਾਰਤ ‘ਚ ਜ਼ਿਆਦਾਤਰ ਸੜਕ ਹਾਦਸੇ ਤੇਜ਼ ਰਫਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣ, ਦੋਪਹੀਆ ਵਾਹਨ ਚਾਲਕਾਂ ਵੱਲੋਂ ਹੈਲਮੇਟ ਨਾ ਪਾਉਣ ਅਤੇ ਸੀਟ ਬੈਲਟ ਦੀ ਵਰਤੋਂ ਨਾ ਕਰਨ ਕਾਰਨ ਹੁੰਦੇ ਹਨ। ਅਧਿਐਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਡਰਾਈਵਰਾਂ ਨੂੰ ਓਵਰਸਪੀਡਿੰਗ ਤੋਂ ਰੋਕਣ ਨਾਲ 20,554 ਜਾਨਾਂ ਬਚਾਈਆਂ ਜਾ ਸਕਦੀਆਂ ਹਨ, ਜਦਕਿ ਹੈਲਮਟ ਪਹਿਨਣ ਨੂੰ ਉਤਸ਼ਾਹਿਤ ਕਰਕੇ ਦੇਸ਼ ਵਿੱਚ 5,683 ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਨਾਲ ਹੀ, ਸੀਟ ਬੈਲਟ ਦੀ ਵਰਤੋਂ ਕਰਕੇ ਦੇਸ਼ ਵਿੱਚ ਹਰ ਸਾਲ 3,204 ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਅਧਿਐਨ ਮੁਤਾਬਕ ਜ਼ਿਆਦਾਤਰ ਹਾਦਸੇ ਸ਼ਰਾਬ ਪੀ ਕੇ ਗੱਡੀ ਚਲਾਉਣ ਕਾਰਨ ਹੁੰਦੇ ਹਨ। ਅਧਿਐਨ ਵਿਚ ਭਾਰਤ ਹੀ ਨਹੀਂ ਸਗੋਂ ਵਿਸ਼ਵ ਪੱਧਰ ‘ਤੇ ਸੜਕ ਹਾਦਸਿਆਂ ਨੂੰ ਵੀ ਧਿਆਨ ਵਿਚ ਰੱਖਿਆ ਗਿਆ ਹੈ। ਇੱਕ ਜਾਣਕਾਰੀ ਮੁਤਾਬਕ ਵਿਸ਼ਵ ਪੱਧਰ ‘ਤੇ ਹਰ ਸਾਲ 13.5 ਲੱਖ ਤੋਂ ਵੱਧ ਲੋਕ ਸੜਕ ਹਾਦਸਿਆਂ ਵਿੱਚ ਮਰਦੇ ਹਨ। ਇਹਨਾਂ ਵਿੱਚੋਂ 90 ਪ੍ਰਤੀਸ਼ਤ ਤੋਂ ਵੱਧ ਮੌਤਾਂ ਘੱਟ ਅਤੇ ਮਿਡੀਲ-ਇਨਕਮ ਵਾਲੇ ਦੇਸ਼ਾਂ ਵਿੱਚ ਹੁੰਦੀਆਂ ਹਨ। ਅਧਿਐਨ ਵਿੱਚ ਸੜਕ ਹਾਦਸਿਆਂ ਅਤੇ ਮੌਤਾਂ ਦੀ ਗਿਣਤੀ ਨੂੰ ਘਟਾਉਣ ਲਈ ਰਾਜਨੀਤਿਕ ਅਤੇ ਵਿੱਤੀ ਪ੍ਰਤੀਬੱਧਤਾਵਾਂ ਨੂੰ ਵਧਾਉਣ ਅਤੇ ਸੜਕ ਸੁਰੱਖਿਆ ਨੂੰ ਮੁੱਖ ਧਾਰਾ ਦੀਆਂ ਵਿਕਾਸ ਨੀਤੀਆਂ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਅਧਿਐਨ ਬਾਰੇ ਅਮਰੀਕਾ ਦੀ ਜਾਰਜ ਵਾਸ਼ਿੰਗਟਨ ਯੂਨੀਵਰਸਿਟੀ  ਦੇ ਅਦਨਾਨ ਹੈਦਰ ਨੇ ਕਿਹਾ ਕਿ ਜ਼ਿਆਦਾਤਰ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਪਿਛਲੇ ਦਹਾਕੇ ਤੋਂ ਘੱਟ ਆਮਦਨ ਵਾਲੇ ਦੇਸ਼ਾਂ ਵਿਚ ਮੌਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਦੋਂ ਕਿ ਉੱਚ-ਆਮਦਨੀ ਵਾਲੇ ਦੇਸ਼ਾਂ ਵਿਚ ਪ੍ਰੋਗ੍ਰੈਸ ਸਲੋਅ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੜਕ ਸੁਰੱਖਿਆ ਲਈ ਸੰਯੁਕਤ ਰਾਸ਼ਟਰ ਦਾ ਸੈਕੰਡ ਦੇਕੇਡ ਆਫ ਐਕਸ਼ਨ ਚੱਲ ਰਿਹਾ ਹੈ। ਇਹ 2021 ਤੋਂ ਸ਼ੁਰੂ ਹੋਇਆ ਅਤੇ 2030 ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਡਾ ਕੰਮ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਸੜਕ ਸੁਰੱਖਿਆ ਉਪਾਵਾਂ ਦੀ ਮਦਦ ਨਾਲ ਅਸੀਂ ਅਮੀਰ ਅਤੇ ਗਰੀਬ ਸਾਰੇ ਦੇਸ਼ਾਂ ਦੇ ਲੋਕਾਂ ਦੀ ਜਾਨ ਬਚਾ ਸਕਦੇ ਹਾਂ।

Comment here