ਨਵੀਂ ਦਿੱਲੀ-ਬਾਬਾ ਸਾਹਿਬ ਭੀਮਰਾਵ ਅੰਬੇਡਕਰ ਦੀ ਜਯੰਤੀ ‘ਤੇ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਗਾਇਆ ਕਿ ਸੱਤਾ ਦੀ ਗਲਤ ਵਰਤੋਂ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਭਾਰਤੀ ਨਾਗਰਿਕਾਂ ਨੂੰ ਧਰਮ, ਜਾਤੀ, ਭਾਸ਼ਾ ਅਤੇ ਲਿੰਗ ਦੇ ਆਧਾਰ ‘ਤੇ ਵੰਡਣ ਅਤੇ ਉਨ੍ਹਾਂ ਨੂੰ ਇਕ-ਦੂਜੇ ਖ਼ਿਲਾਫ਼ ਖੜ੍ਹਾ ਕਰਨ ਲਈ ਸੱਤਾ ਦੀ ਗਲਤ ਵਰਤੋਂ ਕਰਨ ਵਾਲੇ ‘ਅਸਲੀ ਰਾਸ਼ਟਰ ਵਿਰੋਧੀ’ ਹੈ। ਕਾਂਗਰਸ ਦੀ ਸਾਬਕਾ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਯੋਜਨਾਬੱਧ ਢੰਗ ਨਾਲ ਹੋ ਰਹੇ’ ਹਮਲੇ ਨਾਲ ਸੰਵਿਧਾਨ ਨੂੰ ਬਚਾਉਣ ਲਈ ਕਦਮ ਵਧਾਉਣ।
ਅੰਬੇਡਕਰ ਜਯੰਤੀ ‘ਤੇ ਇਕ ਅਖ਼ਬਾਰ ‘ਚ ਲਿਖੇ ਇਕ ਲੇਖ ‘ਚ ਸੋਨੀਆ ਗਾਂਧੀ ਨੇ ਕਿਹਾ,”ਅੱਜ ਅਸੀਂ ਬਾਬਾ ਸਾਹਿਬ ਦੀ ਵਿਰਾਸਤ ਦਾ ਸਨਮਾਨ ਕਰਦੇ ਹਨ। ਇਸ ਦੇ ਨਾਲ ਹੀ ਸਾਨੂੰ ਉਨ੍ਹਾਂ ਦੀ ਉਸ ਚਿਤਾਵਨੀ ਨੂੰ ਵੀ ਯਾਦ ਰੱਖਣਾ ਹੋਵੇਗਾ ਕਿ ਸੰਵਿਧਾਨ ਦੀ ਸਫ਼ਲਤਾ ਉਨ੍ਹਾਂ ਲੋਕਾਂ ਦੇ ਰਵੱਈਏ ‘ਤੇ ਨਿਰਭਰ ਕਰਦੀ ਹੈ, ਜਿਨ੍ਹਾਂ ਨੂੰ ਸ਼ਾਸਨ ਕਰਨ ਦੀ ਜ਼ਿੰਮੇਵਾਰੀ ਮਿਲੀ ਹੈ।” ਕਾਂਗਰਸ ਸੰਸਦੀ ਦਲ ਦੀ ਮੁਖੀ ਨੇ ਇਹ ਵੀ ਦੋਸ਼ ਲਗਾਇਆ ਕਿ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਦੀ ਬਜਾਏ ਉਨ੍ਹਾਂ ਨੂੰ ਤੰਗ ਕਰਨ ਲਈ ਸੱਤਾ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ, ਜਿਸ ਨਾਲ ਆਜ਼ਾਦੀ ਨੂੰ ਖ਼ਤਰਾ ਪੈਦਾ ਹੋਇਆ ਹੈ ਅਤੇ ਚੁਨਿੰਦਾ ਦੋਸਤਾਂ ਨੂੰ ਫ਼ਾਇਦਾ ਪਹੁੰਚਾਉਣ ਵਾਲੇ ਰਵੱਈਏ ਨਾਲ ਸਮਾਨਤਾ ਦੀ ਬੁਨਿਆਦ ਨੂੰ ਸੱਟ ਪਹੁੰਚੀ ਹੈ। ਸੋਨੀਆ ਗਾਂਧੀ ਨੇ ਕਿਹਾ,”ਆਪਣੇ ਆਖ਼ਰੀ ਭਾਸ਼ਣ ‘ਚ ਡਾਕਟਰ ਅੰਬੇਡਕਰ ਨੇ ਜਾਤੀ ਵਿਵਸਥਾ ਨੂੰ ਬੰਧੁਤ ਦੀ ਬੁਨਿਆਦ ‘ਤੇ ਹਮਲਾ ਦੱਸਿਆ ਸੀ ਅਤੇ ਇਸ ਨੂੰ ਰਾਸ਼ਟਰ ਵਿਰੋਧੀ ਕਰਾਰ ਦਿੱਤਾ ਸੀ।” ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਸੱਤਾ ਦੀ ਗਲਤ ਵਰਤੋਂ ਕਰਕੇ ਸੰਵਿਧਾਨ ਨੂੰ ਨਸ਼ਟ ਕਰ ਰਹੀ ਹੈ ਅਤੇ ਨਿਆਂ, ਆਜ਼ਾਦੀ, ਬੰਧੁਤਾ ਦੀਆਂ ਬੁਨਿਆਦਾਂ ਨੂੰ ਕਮਜ਼ੋਰ ਕਰ ਰਹੀ ਹੈ।
ਸੱਤਾ ਦੀ ਗਲਤ ਵਰਤੋਂ ਕਰਨ ਵਾਲੇ ‘ਅਸਲੀ ਰਾਸ਼ਟਰ ਵਿਰੋਧੀ’ : ਸੋਨੀਆ ਗਾਂਧੀ

Comment here