ਸਿਆਸਤਖਬਰਾਂਚਲੰਤ ਮਾਮਲੇ

ਸ. ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣਗੇ ਅਮਿਤ ਸ਼ਾਹ

ਚੰਡੀਗੜ੍ਹ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣਗੇ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਭੋਗ ਸ੍ਰੀ ਅਖੰਡ ਪਾਠ ਸਾਹਿਬ ਅਤੇ ਅੰਤਿਮ ਅਰਦਾਸ 4 ਮਈ ਨੂੰ ਪਿੰਡ ਬਾਦਲ ਵਿਖੇ ਰੱਖੀ ਗਈ ਹੈ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਵੀਰਵਾਰ 4 ਮਈ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ਬਾਦਲ (ਮੁਕਤਸਰ ਸਾਹਿਬ) ਵਿਖੇ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਸ਼੍ਰੀ ਅਮਿਤ ਸ਼ਾਹ ਦੇ ਨਾਲ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਮੇਤ ਹੋਰ ਆਗੂ ਮੌਜੂਦ ਰਹਿਣਗੇ। ਕਾਬਲੇਗੌਰ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪੁੱਜੇ ਸਨ, ਜਦਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ 25 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਸੀ। ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ ਸਨ।

Comment here