ਅਪਰਾਧਸਿਆਸਤਖਬਰਾਂ

ਹਰਿਆਣਾ ਦੇ ਖੇਡ ਮੰਤਰੀ ‘ਤੇ ਛੇੜਛਾੜ ਦੇ ਇਲਜ਼ਾਮ

ਹਰਿਆਣਾ-ਇਥੋਂ ਦੀ ਅਥਲੀਟ ਮਹਿਲਾ ਖਿਡਾਰਨ ਨੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ‘ਤੇ ਛੇੜਛਾੜ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ। ਖਿਡਾਰਨ ਨੇ ਹਰਿਆਣਾ ਦੇ ਖੇਡ ਉੱਤੇ ਗਲਤ ਤਰੀਕੇ ਨਾਲ ਉਸ ਨੂੰ ਛੂਹਣ ਦੀ ਕੋਸ਼ਿਸ਼ ਕਰਨ ਦਾ ਵੀ ਇਲਜ਼ਾਮ ਲਗਾਇਆ ਹੈ। ਉਸ ਖਿਡਾਰਨ ਦਾ ਕਹਿਣਾ ਹੈ ਕਿ ਵਿਰੋਧ ਕਰਨ ‘ਤੇ ਮੰਤਰੀ ਨੇ ਉਸ ਨੂੰ ਬਦਲੀ ਕਰਵਾਉਣ ਦੀ ਧਮਕੀ ਵੀ ਦਿੱਤੀ ਸੀ ਅਤੇ ਹੁਣ ਉਸ ਦੀ ਬਦਲੀ ਝੱਜਰ ਕਰ ਦਿੱਤੀ ਗਈ ਹੈ, ਖਿਡਾਰਨ ਦਾ ਕਹਿਣਾ ਹੈ ਕਿ ਝੱਜਰ ਵਿੱਚ 100 ਮੀਟਰ ਦਾ ਖੇਡ ਮੈਦਾਨ ਵੀ ਨਹੀਂ ਹੈ। ਇਸ ਮਹਿਲਾ ਅਥਲੀਟ ਦਾ ਇਹ ਵੀ ਕਹਿਣਾ ਹੈ ਕਿ ਉਸ ਨੂੰ ਮਾਨਸਿਕ ਤੌਰ ਦੇ ਉੱਪਰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਨੈਲੋ ਆਗੂ ਅਭੈ ਚੌਟਾਲਾ ਨੇ ਕਿਹਾ ਕਿ ਖੇਡ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਇਨ੍ਹਾਂ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਹਰਿਆਣਾ ਦੇ ਖੇਡ ਮੰਤਰੀ ਨੇ ਮਹਿਲਾ ਕੋਚ ਦੇ ਵੱਲੋਂ ਲਗਾਏ ਗਏ ਸਾਰੇ ਇਲਜ਼ਾਮਾਂ ਨੂੰ ਗਲਤ ਕਰਾਰ ਦਿੱਤਾ ਹੈ।ਇਲਜ਼ਾਮਾਂ ‘ਤੇ ਕਾਰਵਾਈ ਕਰਨ ਦੇ ਸਵਾਲ ‘ਤੇ ਸੰਦੀਪ ਸਿੰਘ ਨੇ ਕਿਹਾ ਕਿ ਜੇ ਅਸੀਂ ਲੋਕਾਂ ਨੂੰ ਨਹੀਂ ਮਿਲਾਂਗੇ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਕਿਵੇਂ ਸੁਣਾਂਗੇ। ਇਸ ਸਬੰਧੀ ਇਨ੍ਹਾਂ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ ਸੀ। ਜੇਕਰ ਅਜਿਹੇ ਇਲਜ਼ਾਮ ਲਾਏ ਜਾ ਰਹੇ ਹਨ ਤਾਂ ਇਹ ਬਿਲਕੁਲ ਗਲਤ ਹੈ।’ ਇਸ ਦੇ ਨਾਲ ਹੀ ਸੰਦੀਪ ਸਿੰਘ ਨੇ ਕਿਹਾ ਕਿ ਇਨ੍ਹਾਂ ਇਲਜ਼ਾਮਾਂ ਦੇ ਪਿੱਛੇ ਕੋਈ ਸਿਆਸੀ ਸਾਜ਼ਿਸ਼ ਹੈ ,ਕਿਉਂਕਿ ਮਹਿਲਾ ਅਥਲੀਟ ਨੇ ਇਨੈਲੋ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ਕੀਤੀ। ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਕਿਹਾ ਕਿ ਉਹ ਮਾਮਲੇ ਦੀ ਜਾਂਚ ਜ਼ਰੂਰ ਕਰਵਾਉਣਗੇ ਕਿਉਂਕਿ ਉਨ੍ਹਾਂ ਦੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Comment here