ਅਪਰਾਧਸਿਆਸਤਖਬਰਾਂ

ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਉਤੇ ਮੁੜ ਧਮਾਕਾ

ਅੰਮ੍ਰਿਤਸਰ-ਇਥੇ ਇਕ ਹੋਰ ਧਮਾਕਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਵੀ ਕੱਲ੍ਹ ਵਾਲੀ ਥਾਂ ਦੇ ਨੇੜੇ ਹੀ ਹੋਇਆ ਹੈ। ਮੌਕੇ ਉਤੇ ਉਚ ਪੁਲਿਸ ਅਧਿਕਾਰੀ ਪਹੁੰਚ ਗਏ ਹਨ। ਦੱਸ ਦਈਏ ਕਿ ਕੱਲ੍ਹ ਵੀ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋਇਆ ਸੀ। ਇਹ ਧਮਾਕਾ ਹੈਰੀਟੇਜ ਸਟਰੀਟ ‘ਤੇ ਇਕ ਮਠਿਆਈ ਦੀ ਦੁਕਾਨ ਦੀ ਚਿਮਨੀ ਫਟਣ ਕਾਰਨ ਹੋਇਆ ਦੱਸਿਆ ਗਿਆ ਸੀ, ਹਾਲਾਂਕਿ ਇਸ ਦੀ ਜਾਂਚ ਜਾਰੀ ਹੈ। ਇਸ ਵਿਚ ਕੁਝ ਲੋਕ ਜ਼ਖਮੀ ਵੀ ਹੋਏ ਸਨ। ਅਚਾਨਕ ਧਮਾਕੇ ਕਾਰਨ ਸ਼ਰਧਾਲੂਆਂ ਵਿੱਚ ਦਹਿਸ਼ਤ ਫੈਲ ਗਈ।

Comment here