ਨਵੀ ਦਿੱਲੀ-ਦੇਸ਼ ਦੀ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਤਾਸ਼ਟਰੀ ਹਵਾਈ ਅੱਡੇ ਉੱਤੇ ਬੰਬ ਦੀ ਅਫਵਾਹ ਫੈਲਣ ਤੋਂ ਬਾਅਦ ਦਹਿਸ਼ਤ ਫੈਲ ਗਈ ਸੀ । ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਉੱਤਰ ਪ੍ਰਦੇਸ਼ ਦੇ ਇੱਕ 20 ਸਾਲਾ ਨੌਜਵਾਨ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੰਬ ਦੀ ਝੂਠੀ ਅਫ਼ਵਾਹ ਫੈਲਾਉਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਹੈ।ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਗ੍ਰਿਫਤਾਰੀ ਆਈਜੀਆਈ ਹਵਾਈ ਅੱਡੇ ਦੇ ਪੁਲਿਸ ਸਟੇਸ਼ਨ ਵਿਖੇ ਸੋਮਵਾਰ ਨੂੰ ਪੀਸੀਆਰ ਕਾਲ ਪ੍ਰਾਪਤ ਕਰਨ ਦੇ ਚਾਰ ਦਿਨ ਬਾਅਦ ਕੀਤੀ ਗਈ ਹੈ ਜਿਸ ਵਿੱਚ ਕਾਲ ਕਰਨ ਵਾਲੇ ਨੇ ਦਾਅਵਾ ਕੀਤਾ ਸੀ ਕਿ ਹਵਾਈ ਅੱਡੇ ‘ਤੇ ਬੰਬ ਹੈ।
ਸੋਮਵਾਰ ਨੂੰ ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਹਵਾਈ ਅੱਡੇ ‘ਤੇ ਤਲਾਸ਼ੀ ਲਈ ਗਈ, ਪਰ ਕੁਝ ਵੀ ਸ਼ੱਕੀ ਨਹੀਂ ਮਿਿਲਆ। ਜਿਸ ਤੋਂ ਬਾਅਦ ਕਾਲ ਨੂੰ ਫਰਜ਼ੀ ਕਰਾਰ ਦੇ ਦਿੱਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਫੋਨ ਕਰਨ ਦੀ ਕੋਸ਼ਿਸ਼ ਕੀਤੀ ਤਾਂ ਫੋਨ ਨੰਬਰ ਬੰਦ ਪਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਆਪਣੀ ਜਾਂਚ ਦੌਰਾਨ ਪਾਇਆ ਕਿ ਇਹ ਕਾਲ ਉੱਤਰ ਪ੍ਰਦੇਸ਼ ਤੋਂ ਕੀਤੀ ਗਈ ਸੀ ਅਤੇ ਨੰਬਰ ਹਾਪੁੜ ਦੇ ਰਹਿਣ ਵਾਲੇ ਜ਼ਾਕਿਰ ਨਾਂ ਦੇ ਵਿਅਕਤੀ ਦੇ ਨਾਮ ‘ਤੇ ਦਰਜ ਸੀ। ਇਸ ਦੇ ਨਾਲ ਹੀ ਅਧਿਕਾਰੀ ਨੇ ਦੱਸਿਆ ਕਿ ਉਸ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਹਵਾਈ ਅੱਡੇ ‘ਤੇ ਬੰਬ ਦੀ ਅਫਵਾਹ ਫੈਲਾਉਣ ਵਾਲਾ ਕੀਤਾ ਗ੍ਰਿਫਤਾਰ

Comment here