ਖਬਰਾਂਖੇਡ ਖਿਡਾਰੀ

ਹਾਕੀ ਦੀ ਟੀਮ ਲਈ ਪੰਜਾਬ ਸਰਕਾਰ ਵਲੋਂ ਮੋਟੇ ਇਨਾਮ ਦਾ ਐਲਾਨ

ਚੰਡੀਗੜ-ਪੰਜਾਬ ਦੇ ਉਲੰਪਿਕ ਚ ਮੈਡਲ ਜਿੱਤਣ ਵਾਲਿਆਂ ਨੂੰ ਵੀ ਇਨਾਮਾਂ ਦੇ ਸਰਕਾਰੀ ਗੱਫੇ ਮਿਲਣਗੇ। ਸੂਬੇ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਟੋਕੀਓ ਓਲੰਪਿਕ ‘ਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ‘ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ।  ਇਸ ਤੋਂ ਪਹਿਲਾਂ ਸੋਨ ਤਮਗ਼ਾ ਜਿੱਤਣ ‘ਤੇ ਦਿੱਤੀ ਜਾਂਦੀ 2.25 ਕਰੋੜ ਰੁਪਏ ਦੀ ਰਾਸ਼ੀ ਪੂਰੀ ਟੀਮ ਵਾਸਤੇ ਹੁੰਦੀ ਸੀ। ਪੰਜਾਬ ਭਵਨ ਵਿਖੇ ਯੂਥ ਵਿਕਾਸ ਬੋਰਡ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਲੰਪਿਕ ਵਿੱਚ ਗਏ ਪੰਜਾਬ ਦੇ 20 ਖਿਡਾਰੀਆਂ ਵਿੱਚੋਂ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਸ਼ਾਮਲ ਹਨ। ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 3 ਤੋਂ 4 ਤਮਗ਼ੇ ਜਿੱਤਣ ਦੀ ਉਮੀਦ ਹੈ।

 

 

 

 

 

 

Comment here