ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆਪ੍ਰਵਾਸੀ ਮਸਲੇ

ਹਿੰਦੂ ਮੰਦਿਰ ਦੀ ਕੰਧ ‘ਤੇ ਲਿਖਿਆ ਖਾਲਿਸਤਾਨ ਜ਼ਿੰਦਾਬਾਦ

ਟੋਰਾਂਟੋ-ਇਥੋਂ ਦੇ ਇਕ ਪ੍ਰਮੁੱਖ ਹਿੰਦੂ ਮੰਦਿਰ ਦੀ ਕੰਧ ‘ਤੇ ਖਾਲਿਸਤਾਨ ਜ਼ਿੰਦਾਬਾਦ ਲਿਖ ਕੇ ਉਸ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਭਾਰਤ ਨੇ ਇਸ ਘਟਨਾ ਨੂੰ ਨਫ਼ਰਤੀ ਅਪਰਾਧ ਕਰਾਰ ਦਿੰਦੇ ਹੋਏ ਕੈਨੇਡੀਅਨ ਅਧਿਕਾਰੀਆਂ ਨੂੰ ਦੋਸ਼ੀਆਂ iਖ਼ਲਾਫ਼ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਟੋਰਾਂਟੋ ਦੇ ਬੀ.ਏ.ਪੀ.ਐੱਸ. ਸਵਾਮੀਨਾਰਾਇਣ ਮੰਦਿਰ ਵਿੱਚ ਇਹ ਘਟਨਾ ਕਦੋਂ ਵਾਪਰੀ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਟੋਰਾਂਟੋ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਟਵੀਟ ਕੀਤਾ, “ਅਸੀਂ ਟੋਰਾਂਟੋ ਵਿੱਚ ਬੀ.ਏ.ਪੀ.ਐੱਸ. ਸਵਾਮੀਨਾਰਾਇਣ ਮੰਦਿਰ ਨੂੰ ਭਾਰਤ ਵਿਰੋਧੀ ਨਾਅਰੇਬਾਜ਼ੀ ਨਾਲ ਬੇਅਦਬੀ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦੇ ਹਾਂ। ਕੈਨੇਡੀਅਨ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਕਰਨ ਅਤੇ ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।”
ਉਥੇ ਹੀ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਟਵਿੱਟਰ ‘ਤੇ ਕਿਹਾ, ‘ਕੈਨੇਡਾ ਦੇ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਟੋਰਾਂਟੋ ਦੇ ਬੀ.ਏ.ਪੀ.ਐੱਸ. ਸ਼੍ਰੀ ਸਵਾਮੀਨਾਰਾਇਣ ਮੰਦਰ ਦੀ ਬੇਅਦਬੀ ਦੀ ਘਟਨਾ ਦੀ ਸਾਰਿਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ। ਇਹ ਸਿਰਫ਼ ਇੱਕ ਘਟਨਾ ਨਹੀਂ ਹੈ। ਕੈਨੇਡਾ ਵਿੱਚ ਹਿੰਦੂ ਮੰਦਰਾਂ ਨੂੰ ਹਾਲ ਹੀ ਵਿੱਚ ਕਈ ਅਜਿਹੇ ਨਫ਼ਰਤੀ ਅਪਰਾਧਾਂ ਦਾ ਸਾਹਮਣਾ ਕਰਨਾ ਪਿਆ ਹੈ। ਇਨ੍ਹਾਂ ਘਟਨਾਵਾਂ ਬਾਰੇ ਕੈਨੇਡਾ ਵਿਚ ਹਿੰਦੂਆਂ ਦੀਆਂ ਚਿੰਤਾਵਾਂ ਜਾਇਜ਼ ਹਨ।”
ਬਰੈਂਪਟਨ ਸਾਊਥ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਵੀ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, “ਟੋਰਾਂਟੋ ਵਿੱਚ ਬੀ.ਏ.ਪੀ.ਐੱਸ. ਸਵਾਮੀਨਾਰਾਇਣ ਮੰਦਰ ਦੀ ਬੇਅਦਬੀ ਤੋਂ ਬਹੁਤ ਦੁਖੀ ਹਾਂ। ਅਸੀਂ ਇੱਕ ਬਹੁ-ਸੱਭਿਆਚਾਰਕ ਅਤੇ ਬਹੁ-ਵਿਸ਼ਵਾਸੀ ਭਾਈਚਾਰੇ ਵਿੱਚ ਰਹਿੰਦੇ ਹਾਂ ਜਿੱਥੇ ਹਰ ਕੋਈ ਸੁਰੱਖਿਅਤ ਮਹਿਸੂਸ ਕਰਨ ਦਾ ਹੱਕਦਾਰ ਹੈ।

Comment here