ਸਿਆਸਤਖਬਰਾਂ

ਹੁਣ ਸੁਖਬੀਰ ਦੇਊ ਔਰਤਾਂ ਨੂੰ ਦੋ ਦੋ ਹਜ਼ਾਰ

ਸੁਨਾਮ-ਪੰਜਾਬ ਵਿੱਚ ਚੋਣਾਂ ਦਾ ਸਮਾਂ ਜਿਉਂ ਜਿਉਂ ਨੇੜੇ ਆ ਰਿਹਾ ਹੈ। ਤਿਉਂ ਤਿਉਂ ਸਿਆਸਤਾਦਨ ਸੱਤਾ ਹਾਸਲ ਕਰਨ ਲਈ ਹਰ ਤਰ੍ਹਾਂ ਵਾਅਦੇ ਕਰੀ ਜਾ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਔਰਤਾਂ ਨਾਲ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਉੱਤੇ ਪੰਜਾਬ ਵਿੱਚ ਔਰਤਾਂ ਨੂੰ ਇੱਕ ਨਹੀਂ ਬਲਕਿ ਦੋ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ। ਸੁਨਾਮ ’ਚ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਔਲਾਨ ਕੀਤਾ। ਨੀਲੇ ਕਾਰਡ ਧਾਰਕ ਮਹਿਲਾਵਾਂ ਨੂੰ  ਸਹੂਲਤਾਂ ਦੇਣਗੇ। ਸੁਖਬੀਰ ਨੇ 13 ਨੁਕਾਤੀ ਏਜੰਡੇ ਨੂੰ ਵੀ ਮੁੜ ਦੁਹਰਾਇਆ।
ਭਦੌੜ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਰਾਹੀ ਤੇ ਸੁਨਾਮ ਤੋਂ ਬਲਦੇਵ ਸਿੰਘ ਮਾਨ ਦੇ ਹੱਕ ਵਿਚ ਤਪਾ ਤੇ ਸੁਨਾਮ ਵਿਚ ਦੋ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਰ ਘਰ ਕੋਲੋਂ ਫਾਰਮ ਭਰਾਂਹੇ ਸਨ ਤੇ ਤੁਸੀਂ ਨਤੀਜਾ ਆਪ ਵੇਖ ਲਿਆ ਹੈ।
ਬਾਦਲ ਨੇ ਕਿਹਾ ਕਿ ਹੁਣ ਕੇਜਰੀਵਾਲ ਵੀ ਉਹੀ ਰਾਹ ਫੜ ਰਿਹਾ ਹੈ ਤੇ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਲੈੈਣ ਲਈ ਫਾਰਮ ਭਰਨ ਵਾਸਤੇ ਆਖਿਆ ਜਾ ਰਿਹਾ ਹੈ ਤੇ ਇਸ ਵਾਸਤੇ ਜਾਅਲੀ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਮੈੈਂ ਕੇਜਰੀਵਾਲ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਜਿਹੜੀਆਂ ਮਹਿਲਾਵਾਂ ਨੇ ਫਾਰਮ ਭਰੇ ਹੋਣਗੇ, ਉਹੀ ਸਕੀਮ ਦਾ ਲਾਭ ਲੈਣ ਦੇ ਯੋਗ ਹੋਣਗੀਆਂ ? ਉਹਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਤਾਂ ਫਿਰ ਕੀ ਤੁਸੀਂ ਇਸ ਤਰੀਕੇ ਪੰਜਾਬੀਆਂ ਨੂੰ ਮੂਰਖ ਬਣਾਉਣਾ ਚਾਹੁੰਦੇ ਹੋ? ਸਰਦਾਰ ਬਾਦਲ ਨੇ ਦਿੱਲੀ ਦੇ ਮੁੰਖ ਮੰਤਰੀ ਨੂੰ ਪੁੱਛਿਆ ਕਿ ਉਹਨਾਂ ਨੇ ਇਹ ਸਕੀਮ ਦਿੱਲੀ ਵਿਚ ਲਾਗੂ ਕਿਉਂ ਨਹੀਂ ਕੀਤੀ।
ਬਾਦਲ ਨੇ ਕੇਜਰੀਵਾਲ ਹਰ ਹੀਲੇ ਪੰਜਾਬ ’ਤੇ ਰਾਜ ਕਰਨਾ ਚਾਹੁੰਦਾ ਹੈ। ਇਸੇ ਲਈ ਆਪ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਨਾਂ ਨਹੀਂ ਐਲਾਨਿਆ। ਉਹਨਾਂ ਕਿਹਾ ਕਿ ਉਹ ਸਿਰਫ ਡੰਮੀ ਉਮੀਦਵਾਰ ਦਾ ਨਾਂ ਐਲਾਨੇਗੀ ਤਾਂ ਜੋ ਕੇਜਰੀਵਾਲ ਸੱਤਾ ਮਿਲਣ ’ਤੇ ਆਪ ਮੁੱਖ ਮੰਤਰੀ ਬਣਨ ਸਕੇ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇਹ ਸਾਜ਼ਿਸ਼ ਪਹਿਲਾਂ ਹੀ ਵੇਖ ਲਈ ਹੈ ਤੇ ਉਹ ਕਦੇ ਵੀ ਇਕ ਬਾਹਰਲੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਵੇਖਣਾ ਚਾਹੁਣਗੇ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਲੋਕ ਵੱਡੀ ਗਿਣਤੀ ਵਿਚ ਆਪ ਛੱਡ ਰਹੇ ਹਨ ਤੇ ਲੋਕ ਵੇਖਣਗੇ ਕਿ ਆਉਂਦੇ ਦਿਨਾਂ ਵਿਚ ਹੋਰ ਆਗੂ ਵੀ ਪਾਰਟੀ ਛੱਡ ਦੇਣਗੇ।

Comment here