ਸਿਆਸਤਖਬਰਾਂ

10 ਜੂਨ ਤੋਂ ਬਾਅਦ ਘਟੇਗੀ ਪੰਜਾਬ ਚ ਕੁਝ ਤਪਸ਼

ਚੰਡੀਗੜ-ਉੱਤਰੀ ਭਾਰਤ ਸਮੇਤ ਪੰਜਾਬ ਦੇ ਕਈ ਸੂਬੇ ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਹਨ। ਸਖਤ ਲੂਆਂ ਨੇ ਲੋਕਾਂ ਦਾ ਬਾਹਰ ਨਿਕਲਣਾ ਦੁੱਭਰ ਕੀਤਾ ਹੋਇਆ ਹੈ। ਪੰਜਾਬ ਦੇ ਲੋਕਾਂ ਨੂੰ ਇਸ ਹਫ਼ਤੇ ਗਰਮੀ ਤੇ ਲੂ ਤੋਂ ਰਾਹਤ ਨਹੀਂ ਮਿਲਣ ਵਾਲੀ। ਅਜੇ ਤਿੰਨ ਦਿਨ ਹੋਰ ਲੋਕਾਂ ਨੂੰ ਗਰਮੀ ਨਾਲ ਜੂਝਣਾ ਪੈ ਸਕਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ’ਚ ਨੌਂ ਜੂਨ ਤਕ ਜ਼ਬਰਦਸਤ ਗਰਮੀ ਪੈਣ ਦੀ ਸੰਭਾਵਨਾ ਹੈ। ਕਈ ਥਾਈ ਤਾਪਮਾਨ 47 ਡਿਗਰੀ ਸੈਲਸੀਅਸ ਤੋਂ ਵੀ ਪਾਰ ਜਾ ਸਕਦਾ ਹੈ। ਮੌਸਮ ਵਿਭਾਗ ਨੇ ਲੂ ਦੇ ਮੱਦੇਨਜ਼ਰ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਹਾਲਾਂਕਿ 10 ਜੂਨ ਤੋਂ ਬਾਅਦ ਮੌਸਮ ਬਦਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਲੰਘੇ ਦਿਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਿਅੰਕਰ ਗਰਮੀ ਰਹੀ। ਪੰਜਾਬ ’ਚ ਅੰਮ੍ਰਿਤਸਰ ਸਭ ਤੋਂ ਗਰਮ ਰਿਹਾ ਜਿੱਥੇ ਤਾਪਮਾਨ 45.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੁਸ਼ਿਆਰਪੁਰ ’ਚ 45.6, ਚੰਡੀਗੜ੍ਹ ’ਚ 45.1, ਜਲੰਧਰ ’ਚ 44.9, ਲੁਧਿਆਣੇ ’ਚ 44.4, ਪਟਿਆਲੇ ’ਚ 44.8, ਬਰਨਾਲੇ ’ਚ 44.9, ਬਠਿੰਡਾ ਤੇ ਫਿਰੋਜ਼ਪੁਰ ’ਚ 44.6 ਤੇ ਮੋਗੇ ’ਚ 44.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Comment here