ਅਪਰਾਧਸਿਆਸਤਖਬਰਾਂਚਲੰਤ ਮਾਮਲੇ

10 ਦਿਨਾਂ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਵਾਲੇ ਬਿਆਨ ‘ਤੇ ਖਹਿਰਾ ਦਾ ਨਿਸ਼ਾਨਾ

ਚੰਡੀਗੜ੍ਹ : ਗੁਜਰਾਤ ’ਚ ਇਸ ਸਾਲ ਦਸੰਬਰ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।  ਪੰਜਾਬ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਆਪ ਹੁਣ ਗੁਜਰਾਤ ਵਿੱਚ ਵੀ ਚੋਣਾਂ ਦੇ ਮੈਦਾਨ ਵਿੱਚ ਉੱਤਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਰੋਜ਼ਾ ਦੌਰੇ ਤੇ ਗੁਜਰਾਤ ਗਏ ਹੋਏ ਹਨ। ਬੀਤੇ ਦਿਨ ਉਥੇ ਉਨਾਂ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕਿਹਾ ਕਿ ਆਪ‘  ਪੰਜਾਬ ਵਿਚ ਭਗਵੰਤ ਮਾਨ ਸਰਕਾਰ ਨੇ 10 ਦਿਨ ਵਿਚ ਭ੍ਰਿਸ਼ਟਾਚਾਰ ਖ਼ਤਮ ਕਰ ਦਿਤਾ ਹੈ। ਇਸ ਬਿਆਨ ਨੂੰ ਲੈ ਕਿ ਵਿਰੋਧੀ ਧਿਰਾਂ ਵਲੋਂ ‘ਆਪ‘ ‘ਤੇ ਨਿਸ਼ਾਨੇ ਸਾਧਿਆ ਗਿਆ। ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਆਪ ਵਾਲੇ ਪੰਜਾਬ ਵਿਚ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਬਿਆਨ ਦੇ ਰਹੇ ਹਨ। ਜਦਕਿ ਸਚਾਈ ਇਹ ਹੈ ਕਿ ਪੰਜਾਬ ਵਿੱਚ ਅਜੇ ਭ੍ਰਿਸ਼ਟਾਚਾਰ ਖ਼ਤਮ ਨਹੀਂ ਹੋਇਆ ਹੈ। ਉਨ੍ਹਾਂ ਨੇ ਕਿਹਾ, ”ਮੈਨੂੰ ਤੁਹਾਡੇ ਵਰਗੇ ਲੋਕਾਂ ਤੋਂ ਇਹ ਉਮੀਦ ਨਹੀਂ ਹੈ ਜੋ ਸੰਵਿਧਾਨਕ ਅਹੁਦਿਆਂ ਤੇ ਕਾਬਜ਼ ਹੁੰਦੇ ਹੋਏ ਗ਼ੈਰ-ਜ਼ਿੰਮੇਵਾਰਾਨਾ ਬਿਆਨ ਦਿੰਦੇ ਹਨ ਕਿ 10 ਦਿਨਾਂ ਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿਤਾ! ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਵਲੋਂ ਜੋ ਟੋਲ ਫ੍ਰੀ ਨੰਬਰ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਕੀਤਾ ਗਿਆ ਸੀ, ਉਸ ਉੱਪਰ 1.5 ਲੱਖ ਸ਼ਿਕਾਇਤਾਂ ਅਜੇ ਲਟਕ ਰਹੀਆਂ ਹਨ ਅਤੇ ਸਿਰਫ਼ ਦਾ ਨਿਪਟਾਰਾ ਹੋਇਆ ਹੈ! ਬਾਕੀ ਦੀਆਂ ਸ਼ਿਕਾਇਤਾਂ ਬਾਰੇ ਕੀ ਕਹੋਗੇ?” ਇਸ ਦੌਰਾਨ ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ ਜਿਸ ਵਿਚ ਉਹ ਸਾਬਰਮਤੀ ਆਸ਼ਰਮ ਚ ਚਰਖਾ ਕੱਤਦੇ ਹੋਏ ਦਿਖਾਈ ਦੇ ਰਹੇ ਹਨ

Comment here