ਸਿਆਸਤਖਬਰਾਂ

15 ਨੂੰ ਹਰਿਆਣਾ ਚ ਕਿਸਾਨ ਕਰਨਗੇ ਟਰੈਕਟਰ ਪਰੇਡ

ਸਿਰਸਾ- ਖੇਤੀ ਕਨੂੰਨਾਂ ਵਿਰੁਧ ਅੰਦੋਲਨ ਕਰ ਰਹੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਹਰਿਆਣਾ ਵਿੱਚ 15 ਅਗਸਤ ਨੂੰ ਟਰੈਕਟਰ ਪਰੇਡ ਕਢਣਗੇ। ਪਰੇਡ ਵਿੱਚ ਜੈਲੀ, ਗੰਡਾਸਾ, ਹੁੱਕਾ, ਬਲਦ ਗੱਡੀ, ਜੇਸੀਬੀ ਅਤੇ ਖੇਤੀਬਾੜੀ ਵਿੱਚ ਵਰਤੇ ਜਾਂਦੇ ਖੇਤੀਬਾੜੀ ਯੰਤਰ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਟਰੈਕਟਰ ਪਰੇਡ ਦੀ ਰਿਹਰਸਲ ਜ਼ੋਰਾਂ ‘ਤੇ ਹੈ, ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੇ ਪਰੇਡ ਦਾ ਰੋਡ ਮੈਪ ਪ੍ਰਸ਼ਾਸਨ ਨੂੰ ਦੇ ਦਿੱਤਾ ਹੈ, ਨਾਲ ਹੀ ਇਹ ਵੀ ਕਿਹਾ ਕਿ 26 ਜਨਵਰੀ ਨੂੰ ਸਰਕਾਰ ਨੇ ਅੜਿੱਕੇ ਖੜ੍ਹੇ ਕੀਤੇ ਸਨ, ਹੁਣ 15 ਅਗਸਤ ਨੂੰ ਸਰਕਾਰ ਸਾਨੂੰ ਰੋਕ ਨਹੀਂ ਸਕੇਗੀ।

Comment here