ਅਪਰਾਧਸਿਆਸਤਖਬਰਾਂਚਲੰਤ ਮਾਮਲੇ

16 ਕਿੱਲੋ ਹੈਰੋਇਨ ਸਮੇਤ 4 ਤਸਕਰ ਕਾਬੂ

ਗੁਰਦਾਸਪੁਰ-ਪੰਜਾਬ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਗੁਰਦਾਸਪੁਰ ਦੀ ਪੁਲਿਸ ਨੇ 16 ਕਿਲੋ ਹੈਰੋਇਨ ਦੀ ਖੇਪ ਸਮੇਤ ਚਾਰ ਵੱਡੇ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਜਾਣਕਾਰੀ ਮੁਤਾਬਕ ਦੀਨਾਨਗਰ ਥਾਣੇ ਦੇ ਐਸਐਚਓ ਕਪਿਲ ਕੌਸ਼ਲ ਨੇ ਨੈਸ਼ਨਲ ਹਾਈਵੈ ਖੰਡ ਮਿੱਲ ਪਨਿਆੜ ਨੇੜੇ ਨਾਕੇਬੰਦੀ ਕੀਤੀ ਹੋਈ ਸੀ। ਕਿਸੇ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਮਲਕੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚੀਮਾ ਕਲਾਂ ਥਾਣਾ ਸਰਾਏ ਅਮਾਨਤਖਾਂ ਜ਼ਿਲ੍ਹਾ ਤਰਨਤਾਰਨ ਜਿਸਦੇ ਸਬੰਧ ਪਾਕਿਸਤਾਨ ‘ਚ ਬੈਠੇ ਸਮਗਲਰਾਂ ਨਾਲ ਹਨ, ਵਾਇਆ ਜੰਮੂ ਕਸ਼ਮੀਰ ਆਪਣੇ ਬੰਦੇ ਭੇਜ ਕੇ ਭਾਰੀ ਮਾਤਰਾ ਵਿੱਚ ਹੈਰੋਇਨ ਮੰਗਵਾ ਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ। ਇਸ ਨੇ ਅੱਜ ਵੀ ਗੁਰਦਿੱਤ ਸਿੰਘ ਗਿੱਤਾ ਪੁਤਰ ਤਰਸੇਮ ਸਿੰਘ ਅਤੇ ਭੋਲਾ ਸਿੰਘ ਪੁਤਰ ਸੁੱਚਾ ਸਿੰਘ ਵਾਸੀ ਚੀਮਾ ਕਲਾਂ ਨੂੰ ਇਨੋਵਾ ਕਰਿਸਟਾ ਗੱਡੀ, ਮਨਜਿੰਦਰ ਸਿੰਘ ਮੰਨਾ ਪੁੱਤਰ ਸੁਰਮੁੱਖ ਸਿੰਘ ਅਤੇ ਕੁਲਦੀਪ ਸਿੰਘ ਗੀਵੀ, ਕੀਪਾ ਪੁੱਤਰ ਪ੍ਰੇਮ ਸਿੰਘ ਵਾਸੀ ਕਾਜੀ ਕੋਟ ਰੋਡ ਤਰਨ ਤਾਰਨ ਨੂੰ ਇਨੋਵਾ ਗੱਡੀ’ ਤੇ ਜੰਮੂ ਵੱਲ ਹੈਰੋਇਨ ਲੈਣ ਭੇਜਿਆ ਹੋਇਆ ਹੈ, ਜੋ ਜੰਮੂ ਵਲੋਂ ਆਪਣੀਆਂ ਗੱਡੀਆਂ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਵਾਪਸ ਇੱਧਰ ਨੂੰ ਆ ਰਹੇ ਹਨ। ਸੂਚਨਾ ਤਹਿਤ ਪੁਲਿਸ ਵੱਲੋਂ ਹਾਈਵੇ ਤੇ ਬਾਈਪਾਸ ਨੇੜੇ ਸਖ਼ਤ ਚੈਕਿੰਗ ਅਭਿਆਨ ਚਲਾਇਆ ਗਿਆ ਤੇ ਇਸੇ ਦੌਰਾਨ ‌ਦੋ ਗੱਡੀਆਂ’ ਤੇ ਭਾਰੀ ਮਾਤਰਾ ਵਿੱਚ ਹੈਰੋਇਨ ਲੈਕੇ ਜਾ ਰਹੇ 4 ਤਸਕਰ ਪੁਲਿਸ ਦੇ ਹੱਥੇ ਚੜ੍ਹ ਗਏ। ਹਾਲੇ ਹੋਰ ਵੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Comment here