ਨਵੀਂ ਦਿੱਲੀ- ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੀ ਸੱਤਾ ਸਥਾਪਤੀ ਮਗਰੋਂ ਉੱਥੇ ਫਸੇ ਆਪਣੇ ਲੋਕਾਂ ਨੂੰ ਕੱਢਣ ‘ਲਈ ਸਾਰੇ ਹੀ ਮਲੁਕ ਚਾਰਾਜੋਈ ਕਰ ਰਹੇ ਹਨ। ਭਾਰਤ ਵੀ ਸਰਗਰਮ ਹੈ। ਭਾਰਤੀ ਦੂਤਾਵਾਸ ਦੇ ਅਧਿਕਾਰੀ, ਸਟਾਫ, ਸੁਰੱਖਿਆ ਕਰਮਚਾਰੀ ਵਾਪਸ ਲਿਆਂਦੇ ਜਾ ਚੁੱਕੇ ਹਨ। ਹੁਣ ਹੋਰ ਭਾਰਤੀਆਂ ਨੂੰ ਵਾਪਸ ਲਿਆਉਣ ‘ਤੇ ਫੋਕਸ ਹੈ। ਜਾਣਕਾਰੀ ਅਨੁਸਾਰ ਲਗਭਗ 1650 ਭਾਰਤੀਆਂ ਨੇ ਕਾਬੁਲ ਸਥਿਤ ਭਾਰਤੀ ਦੂਤਾਵਾਸ ਵਿੱਚ ਮਦਦ ਦੀ ਬੇਨਤੀ ਕੀਤੀ ਹੈ। ਅਫਗਾਨਿਸਤਾਨ ਵਿੱਚ ਫਸੇ ਭਾਰਤੀਆਂ ਲਈ ਹੈਲਪਲਾਈਨ ਨੰਬਰ, ਈ-ਮੇਲ ਆਈਡੀ ਵਿਦੇਸ਼ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਸਨ। ਇਸ ਦੌਰਾਨ ਲਗਭਗ 1650 ਭਾਰਤੀਆਂ ਨੇ ਆਪਣੀ ਵਤਨ ਵਾਪਸੀ ਲਈ ਅਰਜ਼ੀਆਂ ਦਿੱਤੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਹੁਣ ਜਦੋਂ ਤਾਲਿਬਾਨ ਦਾ ਸ਼ਾਸਨ ਸ਼ੁਰੂ ਹੋ ਗਿਆ ਹੈ ਤਾਂ ਇਹ ਗਿਣਤੀ ਹੋਰ ਵੀ ਵਧ ਸਕਦੀ ਹੈ। ਕਾਬੁਲ ਵਿੱਚ ਫਸੇ ਕਈ ਫੈਕਟਰੀ ਕਰਮਚਾਰੀਆਂ ਅਤੇ ਹੋਰ ਲੋਕਾਂ ਨੇ ਪਿਛਲੇ ਦਿਨ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਨੂੰ ਇੱਥੋਂ ਸੁਰੱਖਿਅਤ ਕੱਢਿਆ ਜਾਵੇ। ਗਾਜ਼ੀਪੁਰ, ਗਾਜ਼ੀਆਬਾਦ, ਉਤਰਾਖੰਡ ਦੇ ਦੇਹਰਾਦੂਨ ਅਤੇ ਦਿੱਲੀ ਸਮੇਤ ਕਈ ਹੋਰ ਖੇਤਰਾਂ ਦੇ ਲੋਕ ਅਫਗਾਨਿਸਤਾਨ ਵਿੱਚ ਕੰਮ ਦੇ ਮਕਸਦ ਨਾਲ ਉੱਥੇ ਗਏ ਸਨ। ਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪਿਛਲੇ ਦਿਨੀਂ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਈ ਸੀ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਬਾਰੇ ਗੱਲ ਕੀਤੀ ਸੀ, ਨਾਲ ਹੀ ਅਫਗਾਨਿਸਤਾਨ ਵਿੱਚ ਰਹਿਣ ਵਾਲੇ ਹਿੰਦੂ-ਸਿੱਖ ਭਾਈਚਾਰੇ ਦੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਕਿਹਾ ਸੀ। ਇਸ ਤੋਂ ਇਲਾਵਾ ਸਰਕਾਰ ਵੱਲੋਂ ਅਫਗਾਨ ਲੋਕਾਂ ਨੂੰ ਵੀ ਮਦਦ ਦਿੱਤੀ ਜਾਵੇਗੀ। ਕਾਬੁਲ ਵਿੱਚ ਭਾਰਤੀ ਦੂਤਾਵਾਸ ਅਜੇ ਵੀ ਕੰਮ ਕਰ ਰਿਹਾ ਹੈ ਅਤੇ ਸਥਾਨਕ ਸਟਾਫ ਉੱਥੇ ਮੌਜੂਦ ਹੈ, ਜੋ ਉੱਥੇ ਫਸੇ ਭਾਰਤੀਆਂ ਨੂੰ ਮਦਦ ਮੁਹੱਈਆ ਕਰਵਾ ਰਿਹਾ ਹੈ।
1650 ਭਾਰਤੀਆਂ ਨੇ ਅਫਗਾਨ ਚੋੰ ਕਢਣ ਦੀ ਕੀਤੀ ਅਪੀਲ,ਵਧ ਸਕਦੀ ਹੈ ਗਿਣਤੀ

Comment here