ਅਪਰਾਧਸਿਆਸਤਖਬਰਾਂ

2 ਮਿੰਟਾਂ ਚ ਬੈਂਕ ਚੋਂ 6 ਲੱਖ ਦੀ ਲੁੱਟ

ਅੰਮ੍ਰਿਤਸਰ- ਅੱਜ ਦਿਨ ਦਿਹਾੜੇ ਅੰਮ੍ਰਿਤਸਰ ਜੀਟੀ ਰੋਡ ‘ਤੇ ਸਥਿਤ ਸੈਂਟਰਲ ਬੈਂਕ ‘ਚੋਂ ਚਾਰ ਲੁਟੇਰਿਆਂ ਨੇ ਦਾਖਲ ਹੋ ਕੇ 6 ਲੱਖ ਰੁਪਏ ਲੁੱਟ ਲਏ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਆਪਣੇ ਮੋਟਰਸਾਈਕਲਾਂ ‘ਤੇ ਫਰਾਰ ਹੋ ਗਏ। ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਸਿਰਫ 2 ਮਿੰਟ ‘ਚ ਅੰਜਾਮ ਦਿੱਤਾ ਤੇ ਪੈਸੇ ਲੈ ਕੇ ਭੱਜ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਪੱਸਰ ਗਈ ਅਤੇ ਪੁਲਸ ਪ੍ਰਸ਼ਾਸਨ ਤੇ ਸਵਾਲ ਹੋ ਰਹੇ ਹਨ। ਮਾਮਲੇ ਦਾ ਪਤਾ ਲਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਕੈਮਰੇ ਵੀ ਚੈਕ ਕੀਤੇ ਜਾ ਰਹੇ ਹਨ। ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਪੂਰੇ ਸ਼ਹਿਰ ਦੀ ਨਾਕਾਬੰਦੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

Comment here