ਖਬਰਾਂਚਲੰਤ ਮਾਮਲੇਦੁਨੀਆ

20 ਤਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਅੰਮ੍ਰਿਤਸਰ-ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ 2023 ਤੋਂ ਸ਼ੁਰੂ ਹੋਣ ਜਾ ਰਹੀ ਹੈ। ਭਾਰਤੀ ਫੌਜ ਦੇ ਜਵਾਨਾਂ ਵੱਲੋਂ 20 ਅਪ੍ਰੈਲ ਤੋਂ ਪੈਦਲ ਚੱਲਣ ਵਾਲੇ ਰਸਤੇ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਅਗਾਮੀ ਆ ਰਹੀ 20 ਮਈ ਤੋਂ ਆਰੰਭ ਹੋਵੇਗੀ । ਹਰ ਸਾਲ ਹੀ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੇ ਮਨਾਂ ਵਿੱਚ ਇੱਕ ਬੇਸਬਰੀ ਅਤੇ ਉਡੀਕ ਨਜ਼ਰ ਆਉਂਦੀ ਜੋ ਕਿ ਯਾਤਰਾ ਕਦੋਂ ਆਰੰਭ ਹੋਵੇਗੀ । ਇਸ ਸਾਲ ਦੀ ਯਾਤਰਾ ਦੀਆਂ ਤਿਆਰੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੈਨਾ ਦੇ ਜਵਾਨਾਂ ਦੇ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਨੂੰ ਜਾਣ ਵਾਲੇ ਰਾਹ ‘ਤੇ ਜੰਮੀ ਹੋਈ ਬਰਫ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ।
ਬੀਤੇ 37 ਸਾਲਾਂ ਤੋਂ ਸਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰ ਰਹੇ ਸ਼ਰਧਾਲੂ ਗੁਰਮੀਤ ਸਿੰਘ ਨੇ ਦੱਸਿਆ ਕਿ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਵਿਖੇ ਜਾ ਕੇ ਮਨ ਨੂੰ ਇੱਕ ਵੱਖਰੀ ਸਕੂਨ ਅਤੇ ਸ਼ਾਂਤੀ ਮਿਲਦੀ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਜਦ ਯਾਤਰਾ ਕਰਦੇ ਸੀ ਤਾਂ ਰਾਹ ਵਿੱਚ ਕਈ ਮੁਸ਼ਕਿਲਾਂ ਵੀ ਆਉਂਦੀਆਂ ਸਨ ਜੋ ਕਿ ਬਦਲਦੇ ਸਮੇਂ ਦੇ ਨਾਲ ਪ੍ਰਸ਼ਾਸਨ ਦੇ ਵੱਲੋਂ ਮੁਕੰਮਲ ਤੌਰ ‘ਤੇ ਠੀਕ ਕਰ ਦਿੱਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਜਦ ਮੈਂ ਇਹ ਖ਼ਬਰ ਸੁਣੀ ਕਿ ਆਗਾਮੀ ਆ ਰਹੀ 20 ਮਈ ਤੋਂ ਯਾਤਰਾ ਆਰੰਭ ਹੋਣ ਜਾ ਰਹੀ ਹੈ । ਉਨ੍ਹਾਂ ਕਿਹਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੈਂ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਵਾਂਗਾ।

Comment here