ਸਿਆਸਤਖਬਰਾਂ

2024 ਦੌਰਾਨ ਪੁਲਾੜ ‘ਚ ਭਾਰਤ ਭੇਜੇਗਾ ਮਨੁੱਖ

ਨਵੀਂ ਦਿੱਲੀ-ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਭਾਰਤ ਦਾ ਪਹਿਲਾ ਮਨੁੱਖੀ ਪੁਲਾੜ ਮਿਸ਼ਨ ਗਗਨਯਾਨ 2024 ਵਿਚ ਲਾਂਚ ਕੀਤੇ ਜਾਣ ਦੀ ਉਮੀਦ ਹੈ।ਇਕ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ 2022 ਲਈ ਮਨੁੱਖੀ ਪੁਲਾੜ ਉਡਾਣ ਦੀ ਯੋਜਨਾ ਬਣਾਈ ਸੀ, ਪਰ ਕੋਰੋਨਾ ਮਹਾਂਮਾਰੀ ਦੇ ਕਾਰਨ ਇਹ ਕੰਮ ਨਹੀਂ ਹੋ ਸਕਿਆ । ਉਨ੍ਹਾਂ ਕਿਹਾ ਕਿ ਕੋਰੋਨਾ ਨੇ ਰੂਸ ਦੇ ਨਾਲ-ਨਾਲ ਭਾਰਤ ਵਿਚ ਪੁਲਾੜ ਯਾਤਰੀਆਂ ਦੀ ਸਿਖਲਾਈ ‘ਤੇ ਪ੍ਰਭਾਵ ਪਾਇਆ ਹੈ ।ਉਨ੍ਹਾਂ ਕਿਹਾ ਕਿ ਗਗਨਯਾਨ ਮਿਸ਼ਨ ਦੀ ਪਹਿਲੀ ਪ੍ਰੀਖਣ ਉਡਾਣ ਇਸ ਸਾਲ ਦੇ ਅੰਤ ਵਿਚ ਹੋਣ ਵਾਲੀ ਹੈ।

Comment here