ਸਿਆਸਤਖਬਰਾਂਚਲੰਤ ਮਾਮਲੇਦੁਨੀਆ

2500 ਤੋਂ ਵੱਧ ਭਾਰਤੀ ਵਿਦਿਆਰਥੀ ਆਪਣੇ ਘਰ ਪੁੱਜੇ-ਸ਼ੇਖਾਵਤ

ਨਵੀਂ ਦਿੱਲੀ-ਭਾਜਪਾ ਨੇਤਾ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਰੂਸ ਯੁਕਰੇਨ ਸੰਕਟ ਕਾਰਨ ਯੁਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਮਲੇ ਚ ਗੱਲਬਾਤ ਦੌਰਾਨ ਕਿਹਾ ਹੈ ਕਿ ਹੁਣ ਤੱਕ 2500 ਤੋਂ ਵੱਧ ਭਾਰਤੀ ਵਿਦਿਆਰਥੀ ਆਪਣੇ ਘਰ ਪੁੱਜ ਚੁੱਕੇ ਹਨ ਅਤੇ ਜਿਹੜੇ ਬੱਚੇ ਯੂਕਰੇਨ ‘ਚ ਫਸੇ ਹੋਏ ਹਨ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਕੇਂਦਰ ਸਰਕਾਰ  ‘ਅਪ੍ਰੇਸ਼ਨ ਗੰਗਾ’  ਤਹਿਤ ਪੂਰੀ ਚੌਕਸੀ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਮੁਸ਼ਕਿਲ ਸਮੇਂ ਵਿੱਚ ਯੂਕਰੇਨ ‘ਚ ਫਸੇ ਪੀੜਤ ਬੱਚਿਆਂ ਦੇ ਪਰਿਵਾਰਾਂ ਨਾਲ ਖੜੇ ਰਹਿਣਾ ਚਾਹੀਦਾ ਹੈ, ਕਿਉਂਕਿ ਜਿੰਨ੍ਹਾਂ ਦੇ ਬੱਚੇ ਯੁੱਧ ਦੇ ਖਤਰੇ ਵਿੱਚ ਉਥੇ ਹਨ, ਤਾਂ ਮਾਪਿਆਂ ਦਾ ਚਿੰਤਤ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਪਿਛਲੇ 7 ਸਾਲਾਂ ਵਿੱਚ ਜਦੋਂ ਵੀ ਵਿਦੇਸ਼ਾਂ ਵਿੱਚ ਅਜਿਹੀ ਸਥਿਤੀ ਆਈ ਹੈ, ਤਾਂ ਪੀਐਮ ਮੋਦੀ ਨੇ ਖੁਦ ਅਗਵਾਈ ਕਰਕੇ ਮਸਲੇ ਹੱਲ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਨਾਗਰਿਕਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ ਹੈ ਅਤੇ ਯੂਕਰੇਨ ਵਿੱਚ ਵੀ ਜੇਕਰ ਕਿਸੇ ਦੇਸ਼ ਦੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ ਤਾਂ ਉਹ ਭਾਰਤ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਯੂਕਰੇਨ ‘ਚੋਂ ਭਾਰਤੀਆਂ ਵਿਦਿਆਰਥੀਆਂ ਨੂੰ ਲਿਆਉਣ ਲਈ ਆਪ੍ਰੇਸ਼ਨ ਗੰਗਾ ਚੱਲ ਰਿਹਾ ਹੈ। ਫਿਲਹਾਲ ਯੂਕਰੇਨ ਦੀ ਪੂਰਬੀ ਸਰਹੱਦ ‘ਤੇ ਹੀ ਅਸੀਂ ਬੱਚਿਆਂ ਨੂੰ ਬਾਹਰ ਕੱਢਣ ਦੇ ਯੋਗ ਨਹੀਂ ਹਾਂ, ਪਰ ਕੋਸ਼ਿਸ਼ਾਂ ਜਾਰੀ ਹਨ, ਕੱਲ੍ਹ ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਤੋਂ ਭਾਰਤੀ ਵਿਦਿਆਰਥੀਆਂ ਲਈ ਸੁਰੱਖਿਅਤ ਰਸਤੇ ਦੀ ਮੰਗ ਕੀਤੀ ਹੈ।

Comment here