ਸਿਆਸਤਖਬਰਾਂ

27 ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਲਖਨਊ ਲਈ ਉਡਾਣ

ਅੰਮ੍ਰਿਤਸਰ– ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ, ਅੰਮ੍ਰਿਤਸਰ ਤੋਂ ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਰੋਜ਼ਾਨਾ ਸਿੱਧੀ ਉਡਾਣ 27 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸਨੂੰ ਭਾਰਤੀ ਏਅਰਲਾਈਨ ਕੰਪਨੀ ਇੰਡੀਗੋ ਵੱਲੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਭਾਰਤ ਵਿੱਚ ਕਨਵੀਨਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਇੰਡੀਗੋ ਦੀ ਵੈੱਬਸਾਈਟ ’ਤੇ ਉਪਲੱਬਧ ਜਾਣਕਾਰੀ ਅਨੁਸਾਰ ਇੰਡੀਗੋ ਦੀ ਉਡਾਣ 6ਈ-6075 ਰੋਜ਼ਾਨਾ ਸਵੇਰੇ 6.15 ਵਜੇ ਸਵੇਰੇ ਲਖਨਊ ਹਵਾਈ ਅੱਡੇ ਤੋਂ ਰਵਾਨਾ ਹੋ ਕੇ ਸਵੇਰੇ 7.55 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰੇਗੀ। ਇਸੇ ਤਰ੍ਹਾਂ ਵਾਪਸੀ ਦੀ ਉਡਾਣ ਰੋਜ਼ਾਨਾ ਦੁਪਹਿਰ 12.20 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਕੇ  ਬਾਅਦ ਦੁਪਹਿਰ 2.05 ਵਜੇ ਲਖਨਊ ਹਵਾਈ ਅੱਡੇ ’ਤੇ ਪਹੁੰਚੇਗੀ। ਇਹ ਉਡਾਣ ਸ਼ੁਰੂ ਹੋਣ ਨਾਲ ਅੰਮ੍ਰਿਤਸਰ ਹਵਾਈ ਅੱਡਾ ਹੁਣ ਦਿੱਲੀ, ਮੁੰਬਈ, ਸ੍ਰੀਨਗਰ, ਜੈਪੁਰ, ਅਹਿਮਦਾਬਾਦ, ਪਟਨਾ, ਕੋਲਕਾਤਾ, ਬੰਗਲੁਰੂ, ਪੁਣੇ, ਗੋਆ ਅਤੇ ਲਖਨਊ ਲਈ ਸਿੱਧੀਆਂ ਉਡਾਣਾਂ ਰਾਹੀਂ ਭਾਰਤ ਦੇ 12 ਹਵਾਈ ਅੱਡਿਆਂ ਨਾਲ ਜੁੜ ਜਾਵੇਗਾ।

Comment here