ਸਿਆਸਤਖਬਰਾਂ

27 ਦਾ ਭਾਰਤ ਬੰਦ ਸ਼ਾਂਤੀਪੂਰਨ ਹੋਵੇਗਾ-ਕਿਸਾਨ ਸੰਗਠਨ

ਨਵੀਂ ਦਿੱਲੀ-ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਕਿਸਾਨ ਸੰਗਠਨਾਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਬੰਦ ਸ਼ਾਂਤੀਪੂਰਨ ਹੋਵੇਗਾ। 27 ਸਤੰਬਰ ਨੂੰ ਭਾਰਤ ਬੰਦ ਸਵੇਰੇ 6 ਵਜੇ ਤੋਂ ਸ਼ੁਰੂ ਹੋਵੇਗਾ ਤੇ ਇਹ ਸ਼ਾਮ ਚਾਰ ਵਜੇ ਤਕ ਜਾਰੀ ਰਹੇਗਾ। ਇਸ ਦੌਰਾਨ ਹਰ ਤਰ੍ਹਾਂ ਦੀ ਆਵਾਜਾਈ ’ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਰਹੇਗੀ। ਕੇਂਦਰ ਅਤੇ ਸੂਬਾ ਸਰਕਾਰ ਦੇ ਦਫ਼ਤਰਾਂ, ਬਾਜ਼ਾਰਾਂ, ਦੁਕਾਨਾਂ, ਕਾਰਖਾਨਿਆਂ, ਸਕੂਲਾਂ, ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਇਜਾਜ਼ਤ ਹੋਵੇਗੀ। ਪਰ ਜਬਰੀ ਬੰਦ ਨਹੀਂ ਕਰਵਾਇਆ ਜਾਵੇਗਾ, ਕਿਉਂਕਿ ਇਹ ਬੰਦ ਸਰਕਾਰ ਦੇ ਖਿਲਾਫ ਹੈ, ਜਨਤਾ ਦੇ ਖਿਲਾਫ ਨਹੀਂ, ਇਸ ਕਰੇਕ ਜਨਤਾ ਨੂੰ ਬੰਦ ਚ ਖੁਦ ਬ ਖੁਦ ਸ਼ਾਮਲ ਹੋਣ ਲਈ ਅਪੀਲ ਕੀਤੀ ਜਾਵੇਗੀ।

Comment here