ਅਪਰਾਧਸਿਆਸਤਖਬਰਾਂ

3 ਦਿਨਾਂ ਤੱਕ ਮਜੀਠੀਆ ਦੀ ਗ੍ਰਿਫਤਾਰੀ ਤੇ ਰੋਕ

ਚੰਡੀਗੜ੍ਹ- ਬਹੁਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੇ ਹਾਈਕੋਰਟ ਨੇ 3 ਦਿਨ ਲਈ ਰੋਕ ਲਾ ਦਿੱਤੀ ਹੈ। ਪੰਜਾਬ ਪੁਲਿਸ ਤਿੰਨ ਦਿਨਾਂ ਤੱਕ ਐਨਡੀਪੀਐਸ ਮਾਮਲੇ ਵਿੱਚ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਹਾਈ ਕੋਰਟ ਨੇ 44 ਪੰਨਿਆਂ ਦੇ ਹੁਕਮ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ਵਿੱਚ ਐਸਐਲਪੀ ਦਾਇਰ ਕਰਨ ਲਈ ਸਿਰਫ਼ ਤਿੰਨ ਦਿਨਾਂ ਦਾ ਸਮਾਂ ਦਿੱਤਾ ਜਾ ਰਿਹਾ ਹੈ। ਹਾਲਾਂਕਿ ਮਜੀਠੀਆ ਨੇ ਆਪਣੀ ਪਟੀਸ਼ਨ ‘ਚ ਗ੍ਰਿਫਤਾਰੀ ‘ਤੇ 7 ਦਿਨਾਂ ਲਈ ਸਟੇਅ ਮੰਗੀ ਸੀ ਪਰ ਅਦਾਲਤ ਨੇ ਸਿਰਫ 3 ਦਿਨ ਦਿੱਤੇ ਹਨ। ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਸੁਪਰੀਮ ਕੋਰਟ ਦੇ ਦੋ ਕੇਸਾਂ ਦਾ ਹਵਾਲਾ ਦਿੱਤਾ ਹੈ। ਇਹ ਦੋਵੇਂ ਮਾਮਲੇ ਪੰਜਾਬ ਸਰਕਾਰ ਦੇ ਵਕੀਲਾਂ ਦੀ ਤਰਫੋਂ ਹਾਈ ਕੋਰਟ ਵਿੱਚ ਰੱਖੇ ਗਏ ਸਨ, ਜਿਸ ਵਿੱਚ ਸਪੱਸ਼ਟ ਹਦਾਇਤਾਂ ਸਨ ਕਿ ਮੁਲਜ਼ਮਾਂ ਨੂੰ ਐਨਡੀਪੀਸੀ ਐਕਟ 37 ਤਹਿਤ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਇਸਤੋਂ ਇਲਾਵਾ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਮਜੀਠੀਆ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ। ਬਿਕਰਮ ਮਜੀਠੀਆ ਦੇ ਵਿਆਹ ਦੀਆਂ ਵੀਡੀਓਜ਼ ਅਤੇ ਫੋਟੋਆਂ ਪੁੱਛੀਆਂ ਗਈਆਂ ਸਨ, ਜੋ ਨਹੀਂ ਦਿੱਤੀਆਂ ਗਈਆਂ ਅਤੇ ਉਹ ਸਵਾਲਾਂ ਦੇ ਬੇਬਾਕ ਜਵਾਬ ਦੇ ਰਹੇ ਹਨ। ਇਸ ਤੋਂ ਇਲਾਵਾ ਅਦਾਲਤ ਨੂੰ ਦੱਸਿਆ ਗਿਆ ਕਿ ਬਿਕਰਮ ਮਜੀਠੀਆ ਦੇ ਨਸ਼ਾ ਤਸਕਰਾਂ ਨਾਲ ਕਿੰਨੇ ਡੂੰਘੇ ਸਬੰਧ ਸਨ, ਕੀ ਪੈਸਿਆਂ ਦਾ ਲੈਣ-ਦੇਣ ਸੀ ਅਤੇ ਅਜਿਹੀਆਂ ਸਾਰੀਆਂ ਗੱਲਾਂ ਜੋ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਵਿਚ ਹੀ ਸਾਹਮਣੇ ਆ ਸਕਦੀਆਂ ਹਨ। ਹਾਈਕੋਰਟ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਸੋਮਵਾਰ ਨੂੰ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ, ਦੂਜੇ ਪਾਸੇ ਮਜੀਠੀਆ ਦੇ ਵਕੀਲ ਦਿੱਲੀ ‘ਚ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਲਈ ਐੱਸਐੱਲਪੀ ਦਾਇਰ ਕਰਨ ਦੀ ਤਿਆਰੀ ਕਰ ਰਹੇ ਹਨ, ਹਾਲਾਂਕਿ ਅਦਾਲਤ ਦਾ ਹੁਕਮ 24 ਤਰੀਕ ਨੂੰ ਹੈ | ਇਸ ਲਈ ਸਿਰਫ 3 ਦਿਨਾਂ ‘ਚ ਮਜੀਠੀਆ ਨੂੰ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਨੀ ਪਵੇਗੀ। ਇਸਤੋਂ ਬਾਅਦ ਉਨ੍ਹਾਂ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਜਾਵੇਗੀ। ਇਸ ਦੌਰਾਨ ਪੰਜਾਬ ਪੁਲਿਸ ਦੀ ਟੀਮ ਲਗਾਤਾਰ ਮਜੀਠੀਆ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ, ਜਿਸ ਨੂੰ ਅਕਾਲੀ ਦਲ ਨੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਾਰ ਦਿੱਤਾ ਹੈ।

Comment here