ਅਪਰਾਧਸਿਆਸਤਖਬਰਾਂਚਲੰਤ ਮਾਮਲੇ

370 ਹਟਾਏ ਜਾਣ ਮਗਰੋਂ ਵੀ ਕਸ਼ਮੀਰੀ ਪੰਡਿਤ ਕਿਉਂ ਨਹੀਂ ਪਰਤੇ :ਵਿਰੋਧੀ ਧਿਰ

ਨਵੀਂ ਦਿੱਲੀ– ਰਾਜ ਸਭਾ ਵਿੱਚ ਕੱਲ ਵਿਰੋਧੀ ਧਿਰਾਂ ਵੱਲੋਂ ਕਾਫੀ ਸਵਾਲ ਚੁੱਕੇ ਗਏ। ਵਿਰੋਧੀ ਧਿਰ ਦੇ ਮੈਂਬਰਾਂ ਨੇ ਸੂਬੇ ਵਿੱਚ ਜਮਹੂਰੀਅਤ ਢੰਗ ਨਾਲ ਚੁਣੀ ਗਈ ਸਰਕਾਰ ਨਾਲ ਹੀ ਰਾਜ ਦਾ ਦਰਜਾ ਬਹਾਲ ਕਰਨ ਦੀ ਜ਼ਰੂਰਤ ਤੇ ਵੀ ਜ਼ੋਰ ਦਿੱਤਾ। ਵਿਰੋਧੀ ਧਿਰ ਦੇ ਮੈਂਬਰਾਂ ਨੇ ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਣ ਮਗਰੋਂ ਆਮ ਹਾਲਾਤ ਬਹਾਲ ਹੋਣ ਦੇ ਸਰਕਾਰ ਦੇ ਦਾਅਵਿਆਂ ਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਜੇਕਰ ਅਜਿਹੀ ਹੀ ਗੱਲ ਸੀ ਤਾਂ ਉਥੋਂ ਉੱਜੜ ਚੁੱਕੇ ਕਸ਼ਮੀਰੀ ਪੰਡਿਤਾਂ ਦੀ ਅੱਜ ਤੱਕ ਵਾਦੀ ਵਿੱਚ ਵਾਪਸੀ ਕਿਉਂ ਨਹੀਂ ਹੋ ਸਕੀਸੱਤਾਧਾਰੀ ਧਿਰ ਦੇ ਮੈਂਬਰਾਂ ਨੇ ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਣ ਮਗਰੋਂ ਅਤਿਵਾਦ ਤੇ ਪੱਥਰਬਾਜ਼ੀ ਘੱਟ ਹੋਣ ਤੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਪਹਿਲੀ ਵਾਰ ਇਹ ਸੰਭਵ ਹੋ ਸਕਿਆ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕੀਆਂ। ਚਰਚਾ ਵਿੱਚ ਹਿੱਸਾ ਲੈਂਦਿਆਂ ਕਾਂਗਰਸ ਦੇ ਵਿਵੇਕ ਤਨਖਾ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਪਿਛਲੇ ਛੇ ਸਾਲਾਂ ਤੋਂ ਜਾਂ ਤਾਂ ਰਾਜਪਾਲ ਸ਼ਾਸਨ ਚੱਲ ਰਿਹਾ ਹੈ ਜਾਂ ਰਾਸ਼ਟਰਪਤੀ ਰਾਜ।

 ਕਸ਼ਮੀਰੀ ਪੰਡਿਤਾਂ ਤੇ ਹੋਏ ਅੱਤਿਆਚਾਰ ਦੀਆਂ ਫਾਈਲਾਂ ਖੁਲਣਗੀਆਂਡੀਜੀਪੀ 

 ਕਸ਼ਮੀਰ ‘ਚ 1989-90 ਦੌਰਾਨ ਕਸ਼ਮੀਰੀ ਪੰਡਿਤਾਂ ਉੱਤੇ ਹੋਏ ਅੱਤਿਆਚਾਰਾਂ ਉੱਤੇ ਸਥਾਨਕ ਲੋਕਾਂ ਦੀ ਭੂਮਿਕਾ ਅਤੇ ਸਥਾਨਕ ਲੋਕਾਂ ਦੀ ਭੂਮਿਕਾ ਨੂੰ ਲੈ ਕੇ ਇਕ ਵਾਰ ਇਕ ਵੱਡਾ ਸਵਾਲ ਖੜ੍ਹੇ ਹੋ ਗਏ ਹਨ। ਇਸ ਫਿਲਮ ਨੂੰ ਦੇਖਣ ਤੋਂ ਬਾਅਦ ਇਕ ਵੱਡਾ ਵਰਗ ਇਨ੍ਹਾਂ ਘਟਨਾਵਾਂ ਦੀ ਦੁਬਾਰਾ ਜਾਂਚ ਦੀ ਮੰਗ ਉਠਾ ਰਿਹਾ ਹੈ, ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਿਹਾ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਡੀਜੀਪੀ ਨੇ ਇਸ ਸਵਾਲ ‘ਤੇ ਕਿਹਾ ਹੈ ਕਿ ਜੇਕਰ ਕੋਈ ਖਾਸ ਗੱਲ ਸਾਹਮਣੇ ਆਉਂਦੀ ਹੈ ਤਾਂ ਸਾਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ ਹੈ।

Comment here