ਅਪਰਾਧਖਬਰਾਂਚਲੰਤ ਮਾਮਲੇ

4 ਕਿਲੋ 400 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਇਕ ਫ਼ਰਾਰ

ਮਲੋਟ-ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 4 ਕਿਲੋ 400 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਮੌਕੇ ‘ਤੇ ਭੱਜਣ ਵਿਚ ਕਾਮਯਾਬ ਹੋ ਗਿਆ। ਜ਼ਿਲ੍ਹਾਂ ਪੁਲਿਸ ਮੁਖੀ ਉਪਿੰਦਰਜੀਤ ਸਿੰਘ ਵੱਲੋਂ ਵਿੱਢੀ ਮੁਹਿੰਮ ਤਹਿਤ ਬਲਕਾਰ ਸਿੰਘ ਡੀ.ਐਸ.ਪੀ ਮਲੋਟ ਦੀ ਹਾਜ਼ਰੀ ਵਿੱਚ ਥਾਣਾ ਲੰਬੀ ਦੀ ਪੁਲਿਸ ਵੱਲੋਂ 4 ਕਿਲੋ 400 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਲੰਬੀ ਪੁਲਿਸ ਵੱਲੋਂ 24 ਜਨਵਰੀ ਨੂੰ ਡੀਫੈਂਸ ਰੋਡ ਪਿੰਡ ਬਲੋਚਕੋਰਾ ਨਜ਼ਦੀਕ ਨਾਕਾ ਲਗਾਇਆ ਹੋਇਆ ਸੀ। ਪੁਲਿਸ ਪਾਰਟੀ ਵੱਲੋਂ ਨਾਕੇ ਦੌਰਾਨ ਇੱਕ ਸਵਿਫਟ ਕਾਰ ਨਸ਼ਬਰ PB 08 ਡੀ ਬੀ 7912 ਨੂੰ ਸ਼ੱਕ ਦੇ ਅਧਾਰ ‘ਤੇ ਰੋਕਿਆ ਤਾਂ ਇਸ ਵਿਚ 2 ਨੌਜਵਾਨ ਬੈਠੇ ਹੋਏ ਸਨ। ਤਲਾਸ਼ੀ ਦੌਰਾਨ ਕਾਰ ਵਿਚੋਂ 4 ਕਿਲੋ 400 ਗ੍ਰਾਮ ਹੈਰੋਇਨ ਬ੍ਰਾਮਦ ਕਰ ਲਈ ਗਈ ਹੈ, ਜਿਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।
ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਗੌਰਵ ਠਾਕਰ ਉਰਫ ਗੋਰਾ ਪੁੱਤਰ ਅਰੁਣ ਕੁਮਾਰ ਵਾਸੀ ਕਪੂਰਥਲਾ ਅਤੇ ਅਕਾਸ਼ ਉਰਫ ਯਾਦਵ ਵਾਸੀ ਕਪੂਰਥਲਾ ਵਜੋਂ ਹੋਈ ਹੈ। ਦੋਸ਼ੀ ਗੋਰਵ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਜਦ ਕਿ ਦੂਸਰਾ ਦੋਸ਼ੀ ਅਕਾਸ਼ ਉਰਫ ਯਾਦਵ ਮੌਕੇ ਤੇ ਭੱਜਣ ਤੋਂ ਕਾਮਯਾਬ ਹੋ ਗਿਆ।

Comment here