ਸਿਆਸਤਸਿਹਤ-ਖਬਰਾਂਖਬਰਾਂਚਲੰਤ ਮਾਮਲੇ

6 ਤੋਂ 12 ਸਾਲ ਦੇ ਬੱਚਿਆਂ ਨੂੰ ਲੱਗੂ ਕੋਰੋਨਾ ਵੈਕਸੀਨ, ਕੋਵੈਕਸੀਨ ਨੂੰ ਮਿਲੀ ਮਨਜ਼ੂਰੀ

ਨਵੀੰ ਦਿੱਲੀ-ਕੋਰੋਨਾ ਵਾਇਰਸ ਦੀ ਨਵੀਂ ਲਹਿਰ ਦੇ ਵਿਚਕਾਰ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਦੇਸ਼ ਵਿੱਚ 6 ਤੋਂ 12 ਸਾਲ ਦੇ ਬੱਚਿਆਂ ਨੂੰ ਵੀ ਕੋਰੋਨਾ ਵੈਕਸੀਨ ਮਿਲੇਗੀ। ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ ਨੇ 6-12 ਸਾਲ ਦੀ ਉਮਰ ਦੇ ਬੱਚਿਆਂ ਲਈ ਭਾਰਤ ਬਾਇਓਟੈਕ ਦੇ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। 6 ਤੋਂ 12 ਸਾਲ ਦੇ ਬੱਚਿਆਂ ਨੂੰ ਕੋਵੈਕਸੀਨ ਦੀ ਖੁਰਾਕ ਦਿੱਤੀ ਜਾਵੇਗੀ।  ਹੁਣ ਤੱਕ ਕੋਰੋਨਾ ਦੀ ਜੋ ਵੀ ਲਹਿਰ ਆਈ ਹੈ, ਉਸ ਦਾ ਬੱਚਿਆਂ ‘ਤੇ ਕੋਈ ਗੰਭੀਰ ਪ੍ਰਭਾਵ ਨਹੀਂ ਪਿਆ ਹੈ। ਇਸ ਵਾਰ XE ਵੇਰੀਐਂਟ ਨੂੰ ਬੱਚਿਆਂ ਲਈ ਗੰਭੀਰ ਮੰਨਿਆ ਜਾ ਰਿਹਾ ਹੈ। ਕੋਰੋਨਾ ਪਾਬੰਦੀਆਂ ਹਟਣ ਤੋਂ ਬਾਅਦ ਸਕੂਲ ਖੁੱਲ੍ਹ ਗਏ ਹਨ। ਅਜਿਹੇ ‘ਚ ਬੱਚਿਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਦੇਖਦੇ ਹੋਏ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਹਫ਼ਤਿਆਂ ਵਿੱਚ ਬੱਚਿਆਂ ਵਿੱਚ ਫਲੂ ਵਰਗੇ ਲੱਛਣਾਂ ਵਿੱਚ ਵਾਧਾ ਹੋਇਆ ਹੈ। ਅਜਿਹੇ ‘ਚ ਬੱਚਿਆਂ ਲਈ ਕੋਰੋਨਾ ਵੈਕਸੀਨ ਸਹੀ ਕਦਮ ਹੈ। ਇਸ ਤੋਂ ਪਹਿਲਾਂ ਮਾਰਚ ਮਹੀਨੇ ਵਿੱਚ ਕੋਵਿਡ ਤੋਂ ਬਚਾਉਣ ਲਈ 12 ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਕਰਨ ਲਈ ਇੱਕ ਮੁਹਿੰਮ ਚਲਾਈ ਗਈ ਸੀ।

Comment here