ਬਰਨਾਲਾ– ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਇੱਥੇ ਦਾਣਾ ਮੰਡੀ ਬਰਨਾਲਾ ’ਚ ਵਿਸ਼ਾਲ ਲੋਕ-ਕਲਿਆਣ ਰੈਲੀ ਕੀਤੀ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ, ਖੇਤ ਮਜ਼ਦੂਰਾਂ, ਔਰਤਾਂ, ਨੌਜਵਾਨਾਂ, ਮੁਲਾਜ਼ਮਾਂ ਸਨਅਤੀ ਕਾਮਿਆਂ, ਠੇਕਾ ਕਾਮਿਆਂ ਤੇ ਹੋਰ ਕਿਰਤੀ ਹੁਮ-ਹੁਮਾਂ ਕ੍ ਪਹਿੰਚੇ। ਰੈਲੀ ਨੂੰ ਸੰਬੋਧਨ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕੀਤਾ। ਉਨ੍ਹਾਂ ਲੋਕਾਂ ਦੇ ਬੁਨਿਆਦੀ ਤੇ ਅਹਿਮ ਮੁੱਦੇ ਉੱਪਰ ਜੋਰ ਦਿੰਦੇ ਕਿਹਾ ਕਿ ਲੋਕਾਂ ਅਤੇ ਮੁਲਕ ਦੇ ਕਲਿਆਣ ਲਈ ਤਿੱਖੇ ਜ਼ਮੀਨੀ ਸੁਧਾਰਾਂ ਰਾਹੀਂ ਖੇਤੀ ਤੋਂ ਜਗੀਰਦਾਰਾਂ ਤੇ ਕਾਰਪੋਰੇਟਾਂ ਦਾ ਕਬਜ਼ਾ ਖਤਮ ਕਰਕੇ ਲੋੜਵੰਦ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਜ਼ਮੀਨੀ ਤੋਟ ਪੂਰੀ ਕਰਨ, ਸੂਦਖੋਰੀ ਪ੍ਰਬੰਧ ਦਾ ਖਾਤਮਾ ਕਰਨ ਵਰਗੇ ਕਦਮ ਚੁੱਕਣਾ ਸਭ ਤੋਂ ਵੱਧ ਜ਼ਰੂਰੀ ਹੈ। ਇਸਤੋਂ ਇਲਾਵਾ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਸੰਸਦ ਜਾਂ ਵਿਧਾਨ ਸਭਾਵਾਂ ਵੱਲੋਂ ਲੋਕਾਂ ਦੇ ਬੁਨਿਆਦੀ ਮੁੱਦਿਆਂ ’ਤੇ ਕਦੇ ਵੀ ਲੋਕ-ਪੱਖੀ ਫ਼ੈਸਲਾ ਜਾਂ ਕਾਨੂੰਨ ਨਹੀਂ ਲਿਆਂਦੇ ਗਏ ਅਤੇ ਨਾ ਹੀ ਕਿਸੇ ਵੀ ਹਾਕਮ ਜਮਾਤੀ ਪਾਰਟੀ ਜਾਂ ਹਕੂਮਤ ਵੱਲੋਂ ਕਦੇ ਕੋਈ ਗੰਭੀਰ ਯਤਨ ਹੋਏ ਹਨ। ਬੀਕੇਯੂ (ਏਕਤਾ-ਉਗਰਾਹਾਂ) ਦੇ ਮਹਿਲਾ ਵਿੰਗ ਦੀ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਇਨ੍ਹਾਂ ਚੋਣਵੀਂ ਅਖਾੜਿਆਂ ਵਿੱਚ ਔਰਤਾਂ ਨੇ ਨਾ ਸਿਰਫ ਲਾਮਿਸਾਲ ਸ਼ਮੂਲੀਅਤ ਹੀ ਕੀਤੀ ਹੈ, ਸਗੋਂ ਦ੍ਰਿੜ੍ਹਤਾ ਨਾਲ ਡੱਟ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ’ਚ ਵੀ ਅਹਿਮ ਹਿੱਸਾ ਪਾਇਆ ਹੈ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਟੀਐੱਸਯੂ ਦੇ ਸੂਬਾ ਪ੍ਰਧਾਨ ਭਰਪੂਰ ਸਿੰਘ ਨੇ ਵੀ ਸੰਬੋਧਨ ਕੀਤਾ।
70 ਸਾਲਾਂ ’ਚ ਸਰਕਾਰਾਂ ਨੇ ਲੋਕ-ਪੱਖੀ ਕਾਨੂੰਨ ਨਹੀਂ ਲਿਆਂਦੇ: ਉਗਰਾਹਾਂ

Comment here