ਅਪਰਾਧਸਿਆਸਤਖਬਰਾਂ

78.70 ਲੱਖ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ

 ਜਲੰਧਰ: ਕਰਤਾਰਪੁਰ ਥਾਣੇ ਦੀ ਪੁਲਿਸ ਨੇ ਮੁਖਬਰ ਖਾਸ ਦੀ ਸੂਚਨਾ ਤੇ ਕੀਤੀ ਗਈ ਨਾਕੇਬੰਦੀ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਉਸ ਵੇਲੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਜਦ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਮੋਟਰਸਾਈਕਲ ਉਪਰ ਜਾ ਰਹੇ ਸਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਦਿਹਾਤੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਥਾਣਾ ਕਰਤਾਰਪੁਰ ਦੇ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਨੂੰ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਕਸ਼ਮੀਰ ਸਿੰਘ  ਬਿੱਲਾ ਵਾਸੀ ਪਿੰਡ ਡੋਗਰਾਂਵਾਲ ਥਾਣਾ ਸੁਭਾਨਪੁਰ,ਛਿੰਦਾ ਵਾਸੀ ਸੁਭਾਨਪੁਰ ਅਤੇ ਸੁਖਪਾਲ ਸਿੰਘ ਵਾਸੀ ਪਿੰਡ ਮੁੱਧੋਵੱਲ ਥਾਣਾ ਸੁਭਾਨਪੁਰ ਜੋ ਕਿ ਭਾਰੀ ਮਾਤਰਾ ਵਿਚ ਹੈਰੋਇਨ ਦੀ ਤਸਕਰੀ ਕਰਦੇ ਹਨ।ਤਿੰਨੋਂ ਜਣੇ ਭੁਲੱਥ ਸਾਈਡ ਤੋਂ ਮੋਟਰਸਾਈਕਲ  ਤੇ ਸਵਾਰ ਹੋ ਕੇ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਹੇ ਹਨ। ਜਿਸ ‘ਤੇ ਡੀ ਐੱਸ ਪੀ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਦੱਸੀ ਹੋਈ ਥਾਂ ਤੇ ਨਾਕੇਬੰਦੀ ਕਰਕੇ ਉਕਤ  ਮੋਟਰਸਾਈਕਲ ਨੂੰ ਰੋਕ ਕੇ ਜਦ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਪੁਲਿਸ ਨੂੰ ਕਸ਼ਮੀਰ ਸਿੰਘ ਦੇ ਕਬਜ਼ੇ ਵਿੱਚੋਂ 125 ਗ੍ਰਾਮ ਹੈਰੋਇਨ ਅਤੇ ਪੰਜ ਲੱਖ ਰੁਪਏ ਦੀ ਨਕਦੀ,ਛਿੰਦਾ ਕੋਲੋਂ 15 ਗਰਾਮ ਹੈਰੋਇਨ ਅਤੇ ਸੁਖਪਾਲ ਸਿੰਘ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।ਜਿਸ ‘ਤੇ ਤਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਜਦ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਇਹ ਸਾਰੀ ਤਸਕਰੀ ਸੁਖਦੇਵ ਸਿੰਘ ਵਾਸੀ ਪਿੰਡ ਡੋਗਰਾਂਵਾਲ ਰਲ ਮਿਲ ਕੇ ਕਰਦੇ ਹਨ ਅਤੇ ਡਰੱਗ ਮਨੀ ਸਾਰੇ ਆਪਸ ਵਿਚ ਵੰਡਦੇ ਹਨ।ਸਖ਼ਤੀ ਨਾਲ ਜਦ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਕਸ਼ਮੀਰ ਸਿੰਘ  ਬਿੱਲਾ ਨੇ ਮੰਨਿਆ ਕਿ ਇਸ ਤੋਂ ਪਹਿਲਾਂ ਵੇਚੀ ਗਈ ਹੈਰੋਇਨ ਦੀ ਡਰੱਗ ਮਨੀ ਆਪਣੇ ਘਰ ਪਿੰਡ ਡੋਗਰਾਂਵਾਲ ਥਾਣਾ ਸੁਭਾਨਪੁਰ ਵਿੱਚ ਰੱਖੀ ਹੈ। ਜਿਸ ਤੇ ਪੁਲਿਸ ਪਾਰਟੀ ਨੇ ਉਸ ਦੀ ਨਿਸ਼ਾਨਦੇਹੀ ਤੇ ਉਸ ਦੇ ਘਰੋਂ 73.70 ਲੱਖ ਰੁਪਏ ਵੀ ਬਰਾਮਦ ਕਰ ਲਈ।ਐੱਸਐੱਸਪੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਫੜੇ ਗਏ ਤਸਕਰਾਂ ਦੇ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਕਪੂਰਥਲਾ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ।

Comment here