ਨਵੀਂ ਦਿੱਲੀ– ਕਾਂਗਰਸੀ ਆਗੂ ਸੱਜਣ ਕੁਮਾਰ ਦੀਆਂ ਮੁਸੀਬਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। 1984 ਸਿੱਖ ਦੰਗੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨਵੀਂ ਮੁਸੀਬਤ ਵਿੱਚ ਫਸ ਗਏ ਹਨ। ਦਿੱਲੀ ਦੀ ਇੱਕ ਅਦਾਲਤ ਨੇ ਦੋ ਲੋਕਾਂ ਦੇ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣ ਦੀਪ ਸਿੰਘ ਨੂੰ 1984 ਦੇ ਸਿੱਖ ਦੰਗਿਆਂ ਦੌਰਾਨ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਸ਼ਹੀਦ ਕਰ ਦਿੱਤਾ ਗਿਆ ਸੀ। ਵਧੀਕ ਸੈਸ਼ਨ ਜੱਜ ਐਮ ਕੇ ਨਾਗਪਾਲ ਨੇ ਸੱਜਣ ਕੁਮਾਰ ਖ਼ਿਲਾਫ਼ ਕਤਲ ਅਤੇ ਦੰਗੇ ਭੜਕਾਉਣ ਦੇ ਦੋਸ਼ ਤੈਅ ਕੀਤੇ ਹਨ।ਪਹਿਲਾਂ ਹੀ ਸਿੱਖ ਦੰਗਿਆਂ ਦੇ ਇੱਕ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ੀ ਸਾਬਤ ਹੋਣ ਤੋਂ ਬਾਅਦ ਸੱਜਣ ਕੁਮਾਰ ਸਜ਼ਾ ਕੱਟ ਰਿਹਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਸੀ ਕਿ 1 ਨਵੰਬਰ 1984 ਨੂੰ ਕੁਮਾਰ ਦੀ ਅਗਵਾਈ ਵਾਲੀ ਭੀੜ ਨੇ ਦੋ ਲੋਕਾਂ ਨੂੰ ਜ਼ਿੰਦਾ ਸਾੜ ਦਿੱਤਾ ਸੀ। ਉਸ ਨੇ ਦੋਸ਼ ਲਾਇਆ ਕਿ ਕੁਮਾਰ ਨੇ “ਭੜਕੀ ਭੀੜ ਨੂੰ ਭੜਕਾਇਆ”। ਸ਼ਿਕਾਇਤਕਰਤਾਵਾਂ ਨੇ ਇਹ ਵੀ ਦੋਸ਼ ਲਾਇਆ ਕਿ ਭੀੜ ਨੇ ਉਨ੍ਹਾਂ ਦੇ ਘਰ ਨੂੰ ਵੀ ਅੱਗ ਲਗਾ ਦਿੱਤੀ ਸੀ।
84 ਦੰਗੇ-ਸੱਜਣ ਕੁਮਾਰ ਤੇ ਇੱਕ ਹੋਰ ਮਾਮਲੇ ਚ ਦੋਸ਼ ਆਇਦ

Comment here