ਸਿਆਸਤਖਬਰਾਂ

9 ਜਾਂ 10 ਨੂੰ ਕਿਸਾਨਾਂ ਦੀ ਹੋ ਸਕਦੀ ਹੈ ਦਿੱਲੀ ਤੋਂ ਵਾਪਸੀ

ਨਵੀਂ ਦਿੱਲੀ-ਖੇਤੀ ਕਨੂੰਨਾਂ ਦੇ ਖਿਲਾਫ ਦਿੱਲੀ ਦੇ ਬਾਰਡਰਾਂ ਉਤੇ ਪਿਛਲੇ ਇਕ ਸਾਲ ਤੋਂ ਮੋਰਚਾ ਲਾਈ ਬੈਠੇ ਕਿਸਾਨਾਂ ਦੀਆਂ ਮੰਗਾਂ ਮੋਦੀ ਸਰਕਾਰ ਨੇ ਮੰਨ ਲਈਆਂ ਹਨ, ਜਾਂ ਮੰਨੀਆਂ ਜਾ ਰਹੀਆਂ ਹਨ, ਇਸ ਕਰਕੇ ਅੰਦੋਲਨਕਾਰੀ ਕਿਸਾਨਾਂ ਦੀ 9 ਜਾਂ 10 ਦਸੰਬਰ ਨੂੰ ਘਰ ਵਾਪਸੀ ਹੋ ਸਕਦੀ ਹੈ। ਇਸ ਮੌਕੇ ਫਤਿਹ ਮਾਰਚ ਕਢਿਆ ਜਾਵੇਗਾ। ਅੱਜ ਅੰਦੋਲਨ ਦੀ ਅਗਲੀ ਰਣਨੀਤੀ ਲਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ’ਤੇ ਹੋਈ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਿਸਾਨ‌ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਨੂੰ ਕਿਸਾਨ ਮੰਗਾਂ ਬਾਰੇ ਭੇਜੇ ਪੱਤਰ ਬਾਰੇ ਮੰਥਨ ਕੀਤਾ ਗਿਆ। ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਭੇਜਿਆ ਗਿਆ ਪੱਤਰ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਆਖਰੀ ਫੈਸਲਾ ਲਿਆ ਜਾਵੇਗਾ।

Comment here