“ਸਾਡਾ ਗ੍ਰਹਿ ਸਾਡੀ ਸਿਹਤ” ਵਿਸ਼ਵ ਸਿਹਤ ਦਿਵਸ ਮੌਕੇ ਸੱਦਾ
ਕਪੂਰਥਲਾ : ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ “ਸਾਡਾ ਗ੍ਰਹਿ ਸਾਡੀ ਸਿਹਤ” ਥੀਮ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।
ਇਸ ਮੌਕੇ ਹਾਜਰੀਨਾਂ ਨੂੰ ਸੰਬੋਧਨ ਕਰਦਿਆਂ ਡੀਐਫਪੀਓ ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰੈਲ ਨੂੰ ਤਾਂ ਮਨਾਇਆ ਜਾਂਦਾ ਤਾਂ ਕਿ ਮਨੁਖਤਾ ਨੂੰ ਦਰਪੇਸ਼ ਆ ਰਹੀਆਂ ਸਿਹਤ ਸਮੱਸਿਆਵਾਂ ਵੱਲ ਧਿਆਨ ਖਿੱਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਾਲ ਦਾ ਵਿਸ਼ਵ ਸਿਹਤ ਦਿਵਸ “ਸਾਡਾ ਗ੍ਰਹਿ ਸਾਡੀ ਸਿਹਤ” ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿੰਡ ਮਾਹਮਾਰੀ, ਜਲਵਾਯੂ ਪਰਿਵਰਤਨ, ਸਿਹਤ ਉਤੇ ਇਨ੍ਹਾਂ ਗਲੋਬਲ ਚਣੌਤੀਆਂ ਦਾ ਪ੍ਰਭਾਵ ਇਸ ਥੀਮ ਨੂੰ ਬਹੁਤ ਢੁੱਕਵਾਂ ਬਣਾਉਦਾ ਹੈ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਸਾਲਾਂ ਕੋਵਿੰਡ ਮਾਹਮਾਰੀ ਨੇ ਸਿਹਤ ਪ੍ਰਣਾਲੀਆਂ ਲਈ ਚਣੌਤੀਆਂ ਖੜੀਆਂ ਕੀਤੀਆਂ ਹਨ ਅਤੇ ਇਸ ਤੋਂ ਇਲਾਵਾ ਵੱਧ ਰਹੇ ਜਲਵਾਯੂ ਪਰਿਵਰਤਨ ਤੇ ਪ੍ਰਦੂਸ਼ਣ ਨੇ ਜੀਵਨ ਦੀ ਸੰਭਾਵਨਾ ਅਤੇ ਜੀਵਨ ਦੀ ਗੁਣਵੱਤਾ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀਵਨ ਪਰਿਵਰਤਨ ਨੂੰ ਇਕ ਗੰਭੀਰ ਗਲੋਬਲ ਖਤਰਾ ਮੰਨਿਆ ਜਾਂ ਰਿਹਾ ਹੈ। ਉਨ੍ਹਾ ਕਿਹਾ ਕਿ ਸਾਨੂੰ ਸਿਹਤਮੰਦ ਰਹਿਣ ਲਈ ਕੁਦਰਤੀ ਸੋਮਿਆਂ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ । ਇਸ ਮੌਕੇ ਸੰਬੋਧਨ ਕਰਦਿਆਂ ਡਾ. ਨੰਦਿਤਾ ਖੁੱਲਰ ਨੇ ਦੱਸਿਆ ਕਿ ਅੱਜ ਦੇ ਮਸ਼ੀਨੀ ਯੁੱਗ ‘ਚ ਅਸੀਂ ਆਪਣੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਨਹੀਂ ਕਰ ਰਹੇ ਜਿਸ ਕਾਰਨ ਗਲੋਬਲ ਵਾਰਮਿੰਗ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੁੱਖ ਲਗਾਉਣ ਦੀ ਥਾਂ ਅਸੀਂ ਇਨ੍ਹਾਂ ਨੂੰ ਕੱਟ ਰਹੇ ਹਾ ਜਿਸ ਦਾ ਹੀ ਇਹ ਨਤੀਜਾ ਹੈ ਕਿ ਸਾਡਾ ਹਵਾ ਤੇ ਪਾਣੀ ਪੂਰੀ ਤਰ੍ਹਾਂ ਦੁਸ਼ਿਤ ਹੋ ਚੁੱਕੇ ਹਨ ਅਤੇ ਅਸੀ ਦਿਨ ਪ੍ਰਤੀ ਦਿਨ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਜਾਂ ਰਹੇ ਹਾਂ। ਇਸ ਮੌਕੇ ਡੀਆਈਓ ਡਾ. ਰਣਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ,ਡਾ. ਪਰਮਿੰਦਰ ਬੈਂਸ, ਡੀਪੀਐਮ ਡਾ. ਸੁਖਵਿੰਦਰ ਕੌਰ,ਡਾ. ਰਾਜੀਵ ਭਗਤ,ਡਾ. ਨਵਪ੍ਰੀਤ ਕੌਰ, ਬੀਈਈ ਰਵਿੰਦਰ ਜੱਸਲ, ਰਾਮ ਸਿੰਘ ਆਦਿ ਹਾਜ਼ਰ ਸਨ।
ਕੁਦਰਤੀ ਸੋਮਿਆਂ ਨਾਲ ਛੇੜਛਾੜ ਮਨੁੱਖ ਸਿਹਤ ਲਈ ਹਾਨੀਕਾਰਕ

Comment here