ਲੁਧਿਆਣਾ-ਸਾਂਸਦ ਰਵਨੀਤ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ (35) ਤੇ ਜਾਨਲੇਵਾ ਹਮਲਾ ਕੀਤਾ ਗਿਆ। ਇਹ ਵਾਰਦਾਤ ਫ਼ਿਰੋਜ਼ਪੁਰ ਰੋਡ ਤੇ ਅੱਯਾਲੀ ਚੌਕ ਕੋਲ ਹੋਈ। ਹਰਜਿੰਦਰ ਸਿੰਘ ਢੀਂਡਸਾ ਆਪਣੇ ਪਿੰਡ ਥਰੀਕੇ ਤੋਂ ਇਯਾਲੀ ਚੌਕ ਤੋਂ ਬੱਸ ਵਿੱਚ ਜਾ ਰਹੇ ਸਨ ਕਿ ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ 15-16 ਵਿਅਕਤੀਆਂ ਨੇ ਢੀਂਡਸਾ ’ਤੇ ਹਮਲਾ ਕਰ ਦਿੱਤਾ।
ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰ ਕਰੀਬ 5 ਮਿੰਟ ਤੱਕ ਉਨ੍ਹਾਂ ‘ਤੇ ਹਮਲਾ ਕਰਦੇ ਰਹੇ। ਇਸ ਹਮਲੇ ‘ਚ ਹਰਜਿੰਦਰ ਸਿੰਘ ਦੇ ਸਿਰ ‘ਤੇ ਡੂੰਘੇ ਜ਼ਖਮ ਹੋਏ ਹਨ ਅਤੇ ਡਾਕਟਰ ਵੀ ਉਨ੍ਹਾਂ ਦੀ ਹਾਲਤ ਬਾਰੇ ਸਪੱਸ਼ਟ ਤੌਰ ‘ਤੇ ਕੁਝ ਨਹੀਂ ਦੱਸ ਰਹੇ ਹਨ। ਉਸ ਨੂੰ ਜ਼ਖਮੀ ਹਾਲਤ ‘ਚ ਫਿਰੋਜ਼ਪੁਰ ਰੋਡ ‘ਤੇ ਸਥਿਤ ਮੈਡੀਵੇਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸਾਂਸਦ ਰਵਨੀਤ ਸਿੰਘ ਬਿੱਟੂ ਨੇ ਅੱਤਵਾਦ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਉਹ ਲਗਾਤਾਰ ਜੇਲ ‘ਚ ਬੰਦ ਅੱਤਵਾਦੀਆਂ ਦੀ ਰਿਹਾਈ ਦਾ ਵਿਰੋਧ ਕਰਦੇ ਆ ਰਹੇ ਹਨ। ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਮੇਅਰ ਬਲਕਾਰ ਸਿੰਘ ਸੰਧੂ ਅਤੇ ਹੋਰ ਕਈ ਸਿਆਸੀ ਲੋਕ ਹਸਪਤਾਲ ਪੁੱਜੇ।
ਬਿੱਟੂ ਦੇ ਪੀਏ ‘ਤੇ ਜਾਨਲੇਵਾ ਹਮਲਾ, ਹਾਲਤ ਗੰਭੀਰ


Comment here