ਕੋਲੰਬੋ-“ਡੇਲੀ ਮਿਰਰ” ਅਖਬਾਰ ਨੇ ਐਸ. ਜੇ. ਬੀ. ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਅਜੀਤ ਪੀ. ਪਰੇਰਾ ਦੇ ਹਵਾਲੇ ਤੋਂ ਦੱਸਿਆ ਕਿ ਸ੍ਰੀਲੰਕਾ ਦੀ ਮੁੱਖ ਵਿਰੋਧੀ ਪਾਰਟੀ ਸਮਾਗੀ ਜਨਾ ਬਾਲਵੇਗਯਾ (ਐਸ. ਜੇ. ਬੀ.) ਨੇ ਕਿਹਾ ਹੈ ਕਿ ਦੇਸ਼ ਦੇ ਸਾਬਕਾ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੂੰ ਦੇਸ਼ ‘ਚ ਪਰਤਣ ਦਾ ਅਧਿਕਾਰ ਹੈ। ਪਰ ਉਨ੍ਹਾਂ ‘ਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਕੋਈ ਕਾਨੂੰਨੀ ਛੋਟ ਨਹੀਂ ਹੈ। ਰਾਜਪਕਸ਼ੇ (73) ਦੇਸ਼ ਛੱਡ ਕੇ ਚਲੇ ਗਏ ਹਨ ਤੇ ਦੇਸ਼ ਦੀ ਅਰਥਵਿਵਸਥਾ ਨੂੰ ਖਰਾਬ ਕਰਨ ਲਈ ਸਰਕਾਰ iਖ਼ਲਾਫ਼ ਹੋਈ ਬਗਾਵਤ ਦੇ ਕਾਰਨ ਉਨ੍ਹਾਂ ਨੇ ਪਿਛਲੇ ਮਹੀਨੇ ਅਸਤੀਫਾ ਦੇ ਦਿੱਤਾ ਹੈ।
“ਗੋਟਾਬਾਯਾ ਰਾਜਪਕਸ਼ੇ ਇਸ ਦੇਸ਼ ਦੇ ਨਾਗਰਿਕ ਹਨ ਅਤੇ ਉਨ੍ਹਾਂ ਨੂੰ ਆਪਣੀ ਮਾਤ ਭੂਮੀ ‘ਚ ਵਾਪਸ ਪਰਤਣ ਦਾ ਅਧਿਕਾਰ ਹੈ।’ ਇਸ ਅਧਿਕਾਰ ਤੋਂ ਕੋਈ ਇਨਕਾਰ ਨਹੀਂ ਕਰ ਸਕਦਾ। ਪਰ, ਉਸ ‘ਤੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ।
ਸ਼੍ਰੀਲੰਕਾ ਦਾ ਸੰਵਿਧਾਨ ਸਾਬਕਾ ਰਾਸ਼ਟਰਪਤੀਆਂ ਨੂੰ ਨਿੱਜੀ ਸੁਰੱਖਿਆ ਅਤੇ ਸਟਾਫ ਦੇ ਨਾਲ ਦਫਤਰ ਸਮੇਤ ਵਿਸ਼ੇਸ਼ ਅਧਿਕਾਰ ਪ੍ਰਦਾਨ ਕਰਦਾ ਹੈ। ਸ਼ੁੱਕਰਵਾਰ ਨੂੰ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ, ਪਰੇਰਾ ਨੇ ਕਿਹਾ, “ਉਸ ਦੇ ਖਿਲਾਫ ਆਪਣੇ ਮਾਤਾ-ਪਿਤਾ ਦੀ ਯਾਦਗਾਰ ‘ਤੇ ਕਥਿਤ ਤੌਰ ‘ਤੇ ਸਰਕਾਰੀ ਫੰਡ ਖਰਚ ਕਰਨ ਦਾ ਮਾਮਲਾ ਸੀ। ਉਨ੍ਹਾਂ ਨੂੰ ਮੁਕੱਦਮੇ ਦਾ ਸਾਹਮਣਾ ਕਰਨਾ ਚਾਹੀਦਾ ਹੈ ਅਤੇ ਦੋਸ਼ੀ ਪਾਏ ਜਾਣ ‘ਤੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਨੂੰ ਸੰਵਿਧਾਨ ਦੇ ਤਹਿਤ ਕਾਨੂੰਨੀ ਛੋਟ ਨਹੀਂ ਹੈ।”
Comment here