ਸਿਆਸਤਖਬਰਾਂਚਲੰਤ ਮਾਮਲੇ

ਵੀ ਆਈ ਪੀਜ਼ ਦੀ ਸੁਰੱਖਿਆ ਦੇ ਮੁੱਦੇ ‘ਤੇ ਸਰਕਾਰ ਨੂੰ ਝਾੜਾਂ

ਚੰਡੀਗੜ੍ਹ – ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ’ਚ ਵੀ ਆਈ ਪੀਜ਼ ਅਤੇ ਹੋਰ ਸ਼ਖ਼ਸੀਅਤਾਂ ਦੀ ਸੁਰੱਖਿਆ ਬਾਰੇ ਵੱਡਾ ਫ਼ੈਸਲਾ ਸੁਣਾਇਆ ਹੈ ਉਥੇ ਹੀ ਪੰਜਾਬ ਸਰਕਾਰ ਨੂੰ ਵੀ ਝਾੜ ਪਾਈ ਹੈ। ਹਾਈਕਰੋਟ ਨੇ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕਰ ਕਿਹਾ ਕਿ ਕਿਹੜੇ ਵੀ. ਆਈ. ਪੀ. ਨੂੰ ਕਿੰਨੀ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ, ਸਬੰਧੀ ਵੀ.ਆਈ.ਪੀਜ਼ ਅਤੇ ਹੋਰ ਸ਼ਖ਼ਸੀਅਤਾਂ ਦਾ ਪੱਖ ਵੀ ਜਾਣਿਆ ਜਾਵੇ। ਅਦਾਲਤ ਨੇ ਇਸ ਮਾਮਲੇ ‘ਤੇ ਖੁਫ਼ੀਆ ਏਜੰਸੀਆਂ ਤੋਂ ਵੀ ਰਿਪੋਰਟ ਲੈਣ ਦੀ ਗੱਲ ਕਹੀ ਹੈ। ਹਾਈਕੋਰਟ ਨੇ ਕਿਹਾ ਕਿ ਜਦੋਂ ਤੱਕ ਉਕਤ ਪ੍ਰਕਿਰਿਆ ਪੂਰੀ ਨਹੀਂ ਹੋ ਜਾਂਦੀ, ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਜਿਨ੍ਹਾਂ ਲੋਕਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਇਕ-ਇਕ ਸੁਰੱਖਿਆ ਕਰਮਚਾਰੀ ਦਿੱਤਾ ਜਾਵੇ। ਅਦਾਲਤ ਨੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੇ ਨਾਲ ਸੁਰੱਖਿਆ ਦੀ ਮੰਗ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਸੁਰੱਖਿਆ ਵਾਪਸ ਲਏ ਜਾਣ ਦੇ ਖ਼ੁਲਾਸੇ ਕਾਰਨ ਵੀ.ਆਈ. ਪੀਜ਼ ਅਤੇ ਹੋਰਾਂ ਦੇ ਪਰਿਵਾਰਾਂ ਨੂੰ ਖ਼ਤਰਾ ਪੈਦਾ ਹੋ ਗਿਆ ਸੀ। ਸਰਕਾਰ ਨੂੰ ਝਾੜ ਪਾਉਂਦੇ ਹੋਏ ਹਾਈਕੋਰਟ ਨੇ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਭਵਿੱਖ ‘ਚ ਮੁੜ ਇਸ ਤਰ੍ਹਾਂ ਦੀ ਲਾਪਰਵਾਹੀ ਨਾ ਹੋਵੇ।

Comment here