ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਸੀ ਸਲਮਾਨ ਖਾਨ!!

ਚੰਡੀਗੜ- ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਾਜਿੰਦਰ ਜੋਕਰ ਨੂੰ  ਰਾਜਪੁਰਾ ਦੇ ਸੀ. ਆਈ. ਏ. ਸਟਾਫ਼ ਵਿਖੇ ਲਿਜਾ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਦੀਪਕ ਮੁੰਡੀ ਨੇ ਅਹਿਮ ਖੁਲਾਸੇ ਕੀਤੇ ਹਨ। ਗੈਂਗਸਟਰ ਦੀਪਕ ਮੁੰਡੀ ਦੇ ਖੁਲਾਸਿਆਂ ਨਾਲ ਬੌਲੀਵੁੱਡ ਤੱਕ ਦਹਿਲ ਗਿਆ ਹੈ। ਦੀਪਕ ਮੁੰਡੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਅਗਲਾ ਨਿਸ਼ਾਨਾ ਸਲਮਾਨ ਖਾਨ ਸੀ। ਇਸ ਬਾਰੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਗਰੋਹ ਦੇ ਨਿਸ਼ਾਨੇ ’ਤੇ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਵੀ ਸੀ। ਇਸ ਗਰੋਹ ਨੇ ਸੰਪਤ ਨਹਿਰਾ ਤੇ ਗੋਲਡੀ ਬਰਾੜ ਰਾਹੀਂ ਅਦਾਕਾਰ ਸਲਮਾਨ ਖ਼ਾਨ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਸੰਪਰਕ ਕੀਤਾ ਸੀ। ਡੀਜੀਪੀ ਨੇ ਕਿਹਾ ਹੈ ਕਿ ਸਲਮਾਨ ਖ਼ਾਨ ਨੂੰ ਮਾਰਨ ਦੀ ਰਣਨੀਤੀ ਘੜਨ ਲਈ ਕਪਿਲ ਪੰਡਿਤ ਨੂੰ ਸਚਿਨ ਬਿਸ਼ਨੋਈ ਤੇ ਸੰਤੋਸ਼ ਯਾਦਵ ਨਾਲ ਮਿਲ ਕੇ ਰੇਕੀ ਕਰਨ ਲਈ ਕਿਹਾ ਗਿਆ ਸੀ। ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਬਿਸ਼ਨੋਈ ਗਰੋਹ ਦੇ ਇਸ਼ਾਰੇ ’ਤੇ ਪਹਿਲਾਂ ਵੀ ਉਸ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੇ ਇਰਾਦੇ ਨਾਲ ਕਈ ਵਾਰ ਰੇਕੀ ਕੀਤੀ ਸੀ। ਪੁਲਿਸ ਮੁਖੀ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦਿੱਲੀ ਪੁਲਿਸ ਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸਾਂਝੇ ਅਪਰੇਸ਼ਨ ਤਹਿਤ ਦੀਪਕ ਮੁੰਡੀ ਤੇ ਸਾਥੀਆਂ ਨੂੰ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੂਸੇਵਾਲਾ ਮੁੱਖ ਕਾਤਲ ਦੀਪਕ ਮੁੰਡੀ ਹੀ ਸੀ। ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਦੇ ਖਰੀਬਾੜੀ ਪੁਲਿਸ ਸਟੇਸ਼ਨ ਦੇ ਖੇਤਰ ਵਿੱਚੋਂ ਦੀਪਕ ਮੁੰਡੀ ਤੋਂ ਇਲਾਵਾ ਕਪਿਲ ਪੰਡਿਤ ਤੇ ਰਾਜਿੰਦਰ ਉਰਫ਼ ਜੋਕਰ ਵੀ ਗ੍ਰਿਫ਼ਤਾਰ ਕੀਤੇ ਗਏ ਹਨ।

Comment here