ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਆਡੀਓ ਲੀਕ ਮਾਮਲੇ ’ਚ ਇਮਰਾਨ ਵਿਰੁਧ ਹੋ ਸਕਦੀ ਏ ਕਾਰਵਾਈ

ਇਸਲਾਮਾਬਾਦ-‘ਜੀਓ ਨਿਊਜ਼’ ਦੀ ਖ਼ਬਰ ਮੁਤਾਬਕ ਪਾਕਿਸਤਾਨ ‘ਚ ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ ਨੇ ਰਸਮੀ ਤੌਰ ‘ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਆਡੀਓ ਲੀਕ ਨੂੰ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਹਾਲ ਹੀ ‘ਚ ਲੀਕ ਹੋਏ ਆਡੀਓ ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਤਿੰਨ ਨੇਤਾਵਾਂ ਨੂੰ ਪਾਰਟੀ ਪ੍ਰਧਾਨ ਇਮਰਾਨ ਖਾਨ ਦੇ ਨਾਲ ਅਮਰੀਕੀ ਸਿਫਰ ਬਾਰੇ ਗੱਲ ਕਰਦੇ ਸੁਣਿਆ ਜਾ ਸਕਦਾ ਹੈ। ਇਸ ਦੇ ਮੁਤਾਬਕ ਇਸ ਲੀਕ ਆਡੀਓ ‘ਚ ਖਾਨ ਆਪਣੀ ਸਰਕਾਰ ਨੂੰ ਡੇਗਣ ਦੀ ਕਥਿਤ ਸਾਜ਼ਿਸ਼ ਦੀ ਗੱਲ ਵੀ ਕਰ ਰਹੇ ਸਨ। ਇਸ ਆਡੀਓ ਲੀਕ ਦਾ ਨੋਟਿਸ ਲੈਂਦਿਆਂ ਕੈਬਨਿਟ ਨੇ 30 ਸਤੰਬਰ ਨੂੰ ਇੱਕ ਕਮੇਟੀ ਦਾ ਗਠਨ ਕੀਤਾ ਸੀ।
ਕਮੇਟੀ ਨੇ ਇਸ ਆਡੀਓ ਲੀਕ ਸਬੰਧੀ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ। ‘ਜੀਓ ਨਿਊਜ਼’ ਦੀ ਖ਼ਬਰ ਮੁਤਾਬਕ ਕੈਬਨਿਟ ਕਮੇਟੀ ਨੇ ਸਿਫ਼ਾਰਸ਼ ਕੀਤੀ ਹੈ, ‘‘ਇਹ ਕੌਮੀ ਸੁਰੱਖਿਆ ਦਾ ਮਾਮਲਾ ਹੈ, ਜਿਸ ਨਾਲ ਕੌਮੀ ਹਿੱਤਾਂ ’ਤੇ ਗੰਭੀਰ ਅਸਰ ਪੈਂਦਾ ਹੈ ਅਤੇ ਇਸ ਸਬੰਧੀ ਕਾਨੂੰਨੀ ਕਾਰਵਾਈ ਜ਼ਰੂਰੀ ਹੈ।’’ ਆਡੀਓ ਲੀਕ ਦੀ ਜਾਂਚ ਦਾ ਕੰਮ ਨੂੰ ਸੌਂਪਿਆ ਜਾਵੇਗਾ।
ਇਸ ਦੌਰਾਨ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੀ ਨੇਤਾ ਮਰੀਅਮ ਨਵਾਜ਼ ਸ਼ਰੀਫ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ ‘ਤੇ ਆਪਣੀ ਅਸੰਤੁਸ਼ਟੀ ਜ਼ਾਹਰ ਕੀਤੀ ਅਤੇ ਕਿਹਾ ਕਿ ਸਰਕਾਰ ਇੰਨੇ ਦੋਸ਼ਾਂ ਦੇ ਬਾਵਜੂਦ ਖਾਨ ਨੂੰ ਗ੍ਰਿਫਤਾਰ ਕਰਨ ‘ਚ ਅਸਫਲ ਰਹੀ ਹੈ। ਉਨ੍ਹਾਂ ਨੇ ਖਾਨ ਦੀ ਬਣੀ ਗਾਲਾ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਦੀ ਮੰਗ ਕੀਤੀ। ਵਿੱਤ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਖਾਨ “ਸੱਤਾ ਦੇ ਭੁੱਖੇ” ਸਨ ਅਤੇ “ਕਿਸੇ ਵੀ ਕੀਮਤ ‘ਤੇ” ਦੇਸ਼ ‘ਤੇ ਰਾਜ ਕਰਨਾ ਚਾਹੁੰਦੇ ਸਨ।

Comment here