ਪਣਜੀ-ਇਕ ਸੀਨੀਅਰ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰੂਸ ਦੀ ਰਾਜਧਾਨੀ ਮਾਸਕੋ ਤੋਂ 240 ਯਾਤਰੀਆਂ ਨੂੰ ਲੈ ਕੇ ਗੋਆ ਆ ਰਹੇ ਇਕ ਜਹਾਜ਼ ਨੂੰ ਬੰਬ ਦੀ ਧਮਕੀ ਮਗਰੋਂ ਸ਼ਨੀਵਾਰ ਨੂੰ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ। ਅਧਿਕਾਰੀ ਨੇ ਕਿਹਾ ਕਿ ਅਜੁਰ ਏਅਰ ਵਲੋਂ ਸੰਚਾਲਤ ਫਲਾਈਟ ਨੰਬਰ-AZV 2463 ਨੂੰ ਸਵੇਰੇ ਕਰੀਬ ਸਵਾ 4 ਵਜੇ ਦੱਖਣੀ ਗੋਆ ਦੇ ਡਾਬੋਲਿਮ ਹਵਾਈ ਅੱਡੇ ‘ਤੇ ਉਤਰਨਾ ਸੀ ਪਰ ਇਸ ਦੇ ਭਾਰਤੀ ਹਵਾਈ ਖੇਤਰ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਇਸ ਨੂੰ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ।
ਅਧਿਕਾਰੀ ਮੁਤਾਬਕ ਡਾਬੋਲਿਮ ਹਵਾਈ ਅੱਡੇ ਦੇ ਡਾਇਰੈਕਟਰ ਨੂੰ ਦੇਰ ਰਾਤ 12.30 ਵਜੇ ਇਕ ਈਮੇਲ ਪ੍ਰਾਪਤ ਹੋਈ ਸੀ, ਜਿਸ ‘ਚ ਜਹਾਜ਼ ‘ਚ ਬੰਬ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਮਾਸਕੋ ਤੋਂ ਗੋਆ ਜਾਣ ਵਾਲੀ ਇਕ ਫਲਾਈਟ ਨੂੰ ਬੰਬ ਦੀ ਧਮਕੀ ਮਗਰੋਂ ਗੁਜਰਾਤ ਦੇ ਜਾਮਨਗਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨ ਦੇ ਕਰੀਬ ਦੋ ਹਫ਼ਤੇ ਬਾਅਦ ਵਾਪਰੀ ਹੈ। ਇਸ ਤੋਂ ਬਾਅਦ ਜਹਾਜ਼ ਨੂੰ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ।
ਬੰਬ ਦੀ ਧਮਕੀ ਮਗਰੋਂ ਮਾਸਕੋ-ਗੋਆ ਫਲਾਈਟ ਨੂੰ ਉਜ਼ਬੇਕਿਸਤਾਨ ਵੱਲ ਮੋੜਿਆ


Comment here