ਅਪਰਾਧਸਿਆਸਤਖਬਰਾਂ

ਬੀਬੀਸੀ ਪਾਬੰਦੀ : ‘ਸਾਡਾ ਸਮਾਂ ਬਰਬਾਦ ਨਾ ਕਰੋ’-ਸੁਪਰੀਮ ਕੋਰਟ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਭਾਰਤ ਵਿੱਚ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਬੀਬੀਸੀ) ‘ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਹਿੰਦੂ ਸੈਨਾ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ‘ਸਾਡਾ ਸਮਾਂ ਬਰਬਾਦ ਨਾ ਕਰੋ’। ਪਟੀਸ਼ਨ ‘ਚ ਭਾਰਤ ‘ਚ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਦੇ ਕੰਮਕਾਜ ‘ਤੇ ਰੋਕ ਲਗਾਉਣ ਅਤੇ ਭਾਰਤ ‘ਚ ਬੀਬੀਸੀ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ।
ਸੁਪਰੀਮ ਕੋਰਟ ਨੇ ਕਿਹਾ, “ਪਟੀਸ਼ਨ ਵਿੱਚ ਦਖ਼ਲ ਦੇਣ ਦਾ ਕੋਈ ਕਾਰਨ ਨਹੀਂ ਹੈ ਅਤੇ ਇਹ ਰੱਖਣ ਯੋਗ ਨਹੀਂ ਹੈ।” ਚੋਟੀ ਦੀ ਅਦਾਲਤ ਨੇ ਕਿਹਾ ਕਿ ਬੀਬੀ ਉਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ, ਇਸ ਪਟੀਸ਼ਨ ਉਤੇ ਬਹਿਸ ਕਿਵੇਂ ਕੀਤੀ ਜਾ ਸਕਦੀ ਹੈ।
ਹਿੰਦੂ ਸੈਨਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਬੀਬੀਸੀ ਵੱਲੋਂ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਤੋੜਨ ਦੀ ਸਾਜ਼ਿਸ਼ ਦੀ ਜਾਂਚ ਐਨਆਈਏ ਤੋਂ ਕਰਵਾਉਣੀ ਚਾਹੀਦੀ ਹੈ। ਪਟੀਸ਼ਨਰ ਦੀ ਤਰਫੋਂ ਐਡਵੋਕੇਟ ਪਿੰਕੀ ਆਨੰਦ ਨੇ ਕਿਹਾ ਕਿ ਬੀਬੀਸੀ ਦੇਸ਼ ਦੇ ਅਕਸ ਨੂੰ ਖਰਾਬ ਕਰਨਾ ਚਾਹੁੰਦੀ ਹੈ… ਕਦੇ ਨਿਰਭਯਾ… ਕਦੇ ਕਸ਼ਮੀਰ ਅਤੇ ਹੁਣ ਗੁਜਰਾਤ ਦੰਗਿਆਂ ਦੇ ਮੁੱਦੇ ‘ਤੇ ਵੀ ਦਸਤਾਵੇਜ਼ੀ ਫਿਲਮ ਬਣਾ ਕੇ ਦੇਸ਼ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜੱਜਾਂ ਨੇ ਪਟੀਸ਼ਨਕਰਤਾ ਦੇ ਵਕੀਲ ਨੂੰ ਕਿਹਾ, ”ਇਹ ਦਲੀਲ ਗਲਤ ਹੈ, ਸੁਪਰੀਮ ਕੋਰਟ ਅਜਿਹੇ ਹੁਕਮ ਕਿਵੇਂ ਦੇ ਸਕਦੀ ਹੈ।” ਹਿੰਦੂ ਸੈਨਾ ਦੇ ਮੁਖੀ ਵਿਸ਼ਨੂੰ ਗੁਪਤਾ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ, ”ਇਕ ਦਸਤਾਵੇਜ਼ੀ ਫਿਲਮ ਦੇਸ਼ ਨੂੰ ਕਿਵੇਂ ਪ੍ਰਭਾਵਿਤ ਕਰ ਸਕਦੀ ਹੈ।

Comment here