ਨਵੀਂ ਦਿੱਲੀ-ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੌਪਦੀ ਮੁਰਮੂ ਦੀ ਅੰਮ੍ਰਿਤਸਰ ਫੇਰੀ ਦੀ ਖ਼ਬਰ ਹੈ। ਦ੍ਰੌਪਦੀ ਮੁਰਮੂ 9 ਮਾਰਚ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ। ਰਾਸ਼ਟਰਪਤੀ ਇਕ ਦਿਨ ਅੰਮ੍ਰਿਤਸਰ ਵਿਚ ਰਹਿਣਗੇ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਜਲ੍ਹਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਵਿਖੇ ਵੀ ਮੱਥਾ ਟੇਕਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦ੍ਰੌਪਦੀ ਮੁਰਮੂ ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਹੈ। ਉਨ੍ਹਾਂ ਨੇ ਪਿਛਲੇ ਸਾਲ ਜੁਲਾਈ ਮਹੀਨੇ ‘ਚ ਸਹੁੰ ਚੁੱਕੀ ਸੀ। ਰਾਸ਼ਟਰਪਤੀ ਦੀ ਨਿੱਜੀ ਸੁਰੱਖਿਆ ਨੂੰ ਲੈ ਕੇ ਪੁਲਿਸ ਵਿਭਾਗ ਦੀ ਮੀਟਿੰਗ ਵੀ ਹੋਈ ਹੈ।
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਦ੍ਰੌਪਦੀ ਮੁਰਮੂ

Comment here