ਅਪਰਾਧਸਿਆਸਤਖਬਰਾਂ

53 ਕਰੋੜ ਦੀ ਹੈਰੋਇਨ ਸਣੇ ਵਿਦੇਸ਼ੀ ਤਸਕਰ ਕਾਬੂ

ਮੁੰਬਈ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ  ਦੇ ਇਕ ਅਧਿਕਾਰੀ ਨੇ ਦੱਸਿਆ ਕਿ ਡਾਇਰੈਕਟੋਰੇਟ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ ਸੀ ਕਿ ਇਥਿਓਪੀਆ ਦੀ ਰਾਜਧਾਨੀ ਅਦੀਸ ਅਬਾਬਾ ਤੋਂ ਮੁੰਬਈ ਆਉਣ ਵਾਲੇ ਇਕ ਯਾਤਰੀ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾ ਰਹੀ ਹੈ। ਡੀ.ਆਰ.ਆਈ. ਵੱਲੋਂ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਯਾਤਰੀ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੀਮਤ 53 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ ਤੇ ਵਿਅਕਤੀ ਨੂੰ ਸ਼ੁੱਕਰਵਾਰ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਥਿਓਪੀਆ ਦੀ ਰਾਜਧਾਨੀ ਅਦੀਸ ਅਬਾਬਾ ਤੋਂ ਮੁੰਬਈ ਆਉਣ ਵਾਲੇ ਇਕ ਯਾਤਰੀ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਉਕਤ ਯਾਤਰੀ ਨੂੰ ਇੱਥੇ ਪਹੁੰਚਣ ‘ਤੇ ਰੋਕਿਆ ਤੇ ਉਸ ਦੇ ਸਾਮਾਨ ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ 7.6 ਕਿੱਲੋਗ੍ਰਾਮ ‘ਚਿੱਟਾ’ ਪਾਊਡਰ ਬਰਾਮਦ ਕੀਤਾ ਗਿਆ, ਜਿਸ ਨੂੰ ਇਕ ਚੀਜ਼ ਵਿਚ ਲੁਕੋ ਕੇ ਰੱਖਿਆ ਗਿਆ ਸੀ। ਬਾਅਦ ਵਿਚ ਪੁਸ਼ਟੀ ਕਰਨ ‘ਤੇ ਪਤਾ ਲੱਗਿਆ ਕਿ ਉਹ ਚਿੱਟਾ ਪਾਊਡਰ ਹੈਰੋਇਨ ਹੈ।

Comment here