ਚੰਡੀਗੜ੍ਹ-ਪੰਜਾਬ ਵਿਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਮੁਅੱਤਲ ਕਰਨ ਵਿਰੁੱਧ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਹੈ। ਇਸ ਮਾਮਲੇ ਉਤੇ ਜਲਦੀ ਹੀ ਸੁਣਵਾਈ ਹੋ ਸਕਦੀ ਹੈ। ਐਡਵੋਕੇਟ ਜਗਮੋਹਨ ਭੱਟੀ ਨੇ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ’ਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਉਤੇ ਪਾਬੰਦੀ 24 ਘੰਟੇ ਹੋਰ ਵਧਾਉਂਦਿਆਂ ਮੰਗਲਵਾਰ ਦੁਪਹਿਰ ਤੱਕ ਮੁਅੱਤਲ ਕਰ ਦਿੱਤੀਆਂ ਹਨ। ਹਾਲਾਂਕਿ ਬ੍ਰਾਡਬੈਂਡ ਸੇਵਾਵਾਂ ਮੁਅੱਤਲ ਨਹੀਂ ਕੀਤੀਆਂ ਗਈਆਂ ਹਨ ਤਾਂ ਜੋ ਬੈਂਕਿੰਗ ਸਹੂਲਤਾਂ, ਹਸਪਤਾਲ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ’ਤੇ ਕੋਈ ਅਸਰ ਨਾ ਪਵੇ। ਉਧਰ, ਪੰਜਾਬ ਪੁਲਿਸ ਦੀ ਕਾਰਵਾਈ ਮਗਰੋਂ ਫਰਾਰ ਹੋਏ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਕਰਾਰ ਦਿੰਦਿਆਂ ਉਸ ਦੀ ਭਾਲ ਜਾਰੀ ਹੈ।
ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮਾਮਲਾ ਹਾਈਕੋਰਟ ਪਹੁੰਚਿਆ

Comment here