ਅਪਰਾਧਸਿਆਸਤਖਬਰਾਂ

ਚਾਰਜਸ਼ੀਟ ਬਦਲਾਖੋਰੀ ਵਾਲੀ ਸਿਆਸਤ : ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ-ਕੋਟਕਪੂਰਾ ਗੋਲੀਕਾਂਡ ਚਾਰਜਸ਼ੀਟ ਉਤੇ ਪ੍ਰਕਾਸ਼ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਾਰੇ ਪੰਜਾਬੀਆਂ ਦੇ ਨਾਂ ਖੁੱਲੀ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਚਿੱਠੀ ਵਿੱਚ ਲਿਖਿਆ ਹੈ ਕਿ ਇਹ ਸਭ ਅਕਾਲੀ ਦਲ ਨੂੰ ਕਮਜੋਰ ਕਰਨ ਦੀ ਸਾਜਿਸ਼ ਹੈ। ਮੈਨੂੰ ਨਿਆਪਾਲਿਕਾ ਉਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਜੋ ਮੇਰੀ ਸਰਕਾਰ ਦੇ ਕਾਰਜਕਾਲ ਵਿੱਚ ਹੋਇਆ, ਉਹ ਮੰਦਭਾਗਾ ਹੈ।
ਇਹ ਪੰਜਾਬ ਦੇਅਮਨ ਤੇ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਦੀ ਡੂੰਘੀ ਸਾਜ਼ਿਸ਼ ਸੀ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਗੱਲ ਦੇ ਹਾਮੀ ਹਨ ਕਿ ਉਪਰੋਕਤ ਘਟਨਾਵਾਂ ਦੀ ਨਿਰਪੱਖ ਜਾਂਚ ਹੋਵੇ ਅਤੇ ਸਾਰੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਪਰ ਬੜਾ ਅਫ਼ਸੋਸ ਹੈ ਕਿ ਸਾਡੀ ਸਰਕਾਰ ਜਾਣ ਤੋਂ ਬਾਅਦ ਪਹਿਲਾਂ ਪੰਜ ਸਾਲ ਕਾਂਗਰਸ ਦੀ ਸਰਕਾਰ ਨੇ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਉੱਪਰ ਨਿਰੰਤਰ ਸਿਆਸਤ ਕੀਤੀ ਹੈ।

Comment here