ਇਸਲਾਮਾਬਾਦ-ਇਥੇ ਅਦਾਲਤ ਕੰਪਲੈਕਸ ਦੇ ਬਾਹਰ ਹਿੰਸਾ ਭੜਕਾਉਣ ਦੇ ਦੋਸ਼ ’ਚ ਇਕ ਪੱਤਰਕਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪਾਕਿਸਤਾਨ ਦੀ ਪੁਲਸ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਲਈ ਪਿਛਲੇ ਹਫ਼ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪੇਸ਼ੀ ਦੌਰਾਨ ਖਾਨ ਦੇ ਸਮਰਥਕਾਂ ਅਤੇ ਪੁਲਸ ਵਿਚਾਲੇ ਸ਼ਨੀਵਾਰ ਨੂੰ ਕਈ ਘੰਟੇ ਤੱਕ ਸੰਘਰਸ਼ ਹੋਇਆ ਸੀ। ਇਹ ਸੰਘਰਸ਼ ਅਦਾਲਤ ਕੰਪਲੈਕਸ ਦੇ ਬਾਹਰ ਉਸ ਸਮੇਂ ਹੋਇਆ ਸੀ, ਜਦੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਖਾਨ ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਦਾਇਰ ਇਕ ਸ਼ਿਕਾਇਤ ’ਤੇ ਕਾਰਵਾਈ ਵਿਚ ਹਿੱਸਾ ਲੈਣ ਲਈ ਅਦਾਲਤ ਪਹੁੰਚੇ ਸਨ। ਪੁਲਸ ਨੇ ਦੱਸਿਆ ਕੇ ਪੱਤਰਕਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਹਿੰਸਾ ਭੜਕਾਉਣ ਦੇ ਦੋਸ਼ ’ਚ ਪਾਕਿ ਪੱਤਰਕਾਰ ਗ੍ਰਿਫ਼ਤਾਰ

Comment here