ਅਪਰਾਧਸਿਆਸਤਖਬਰਾਂ

ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ਉਤੇ ਐਨਐਸਏ ਲਗਾਇਆ

ਚੰਡੀਗੜ੍ਹ-ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਉਤੇ ਐਨਐਸਏ ਲਗਾਇਆ ਗਿਆ ਹੈ। ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ਉਤੇ ਇਹ ਸਖਤ ਕਾਨੂੰਨ ਲਗਾਇਆ ਗਿਆ ਹੈ। ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਜੌਹਲ ਏ.ਕੇ.ਐਫ ਵਿੱਚ ਸ਼ਾਮਲ ਨੌਜਵਾਨਾਂ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਦਿੰਦਾ ਸੀ। ਵਰਿੰਦਰ ਜੌਹਲ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ ਅਤੇ ਉਸ ਦਾ ਕਾਫੀ ਕਰੀਬੀ ਸੀ। ਉਸ ਉਤੇ ਐਨਐਸਏ ਲਗਾਇਆ ਗਿਆ ਹੈ। ਉਸ ਨੂੰ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਵਰਿੰਦਰ ਜੌਹਲ ਅਠਵਾਂ ਸ਼ਖਸ ਹੈ, ਜਿਸ ਨੂੰ ਅਸਾਮ ਭੇਜਿਆ ਗਿਆ ਹੈ।

Comment here