ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਲਈ ‘ਸੀਐਮ ਦੀ ਯੋਗਸ਼ਾਲਾ’ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਇਸ ਮੁਹਿੰਮ ਤਹਿਤ ਪੰਜਾਬ ਦੇ ਚਾਰ ਵੱਡੇ ਸ਼ਹਿਰ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਅਤੇ ਲੁਧਿਆਣਾ ਵਿੱਚ ਸੀਐਮ ਦੀ ਯੋਗਸ਼ਾਲਾ ਸਥਾਪਿਤ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪੂਰੇ ਪੰਜਾਬ ਭਰ ਵਿੱਚ ਇਹ ਯੋਗਸ਼ਾਲਾ ਪ੍ਰੋਜੈਕਟ ਕੀਤਾ ਜਾਵੇਗਾ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ ਜਾ ਰਹੀ ਹੈ। ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਹੈਲਪਲਾਈਨ ਨੰਬਰ 76694-00500 ‘ਤੇ ਮਿਸ ਕਾਲ ਕਰ ਸਕਦੇ ਹੋ। ਜਿਸ ਤੋਂ ਬਾਅਦ ਪੰਜਾਬ ਸਰਕਾਰ ਯੋਗਾ ਅਧਿਆਪਕਾਂ ਲਈ ਮੁਫ਼ਤ ਪ੍ਰਬੰਧ ਕਰੇਗੀ।
ਮਾਨ ਦੀ ‘ਸੀਐਮ ਦੀ ਯੋਗਸ਼ਾਲਾ’ ਮੁਹਿੰਮ ਦੀ ਹੋਈ ਸ਼ੁਰੂਆਤ

Comment here