ਅਪਰਾਧਸਿਆਸਤਖਬਰਾਂ

ਬਾਜੇਕੇ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਭਲਕੇ ਸੁਣਵਾਈ

ਚੰਡੀਗੜ੍ਹ-ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਥਿਤ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ ਦੀ ਪਟੀਸ਼ਨ ਨੂੰ ਲੈ ਕੇ ਭਲਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਕੀਤੀ ਜਾਵੇਗੀ ।ਦਰਅਸਲ ਅੰਮ੍ਰਿਤਪਾਲ ਸਿੰਘ ਦੇ ਕਥਿਤ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ ਦੀ ਗ੍ਰਿਫਤਾਰੀ ਨੂੰ ਲੈ ਕੇ ਹਾਈ ਕੋਰਟ ‘ਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ । ਜਿਸ ‘ਤੇ ਹਾਈ ਕੋਰਟ ਵਿੱਚ ਸੁਣਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਇਲਾਵਾ 5 ਹੋਰ ਲੋਕਾਂ ਵੱਲੋਂ ਗ੍ਰਿਫਤਾਰੀ ਦੇ ਖਿਲਾਫ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।ਜ਼ਿਕਰਯੋਗ ਹੈ ਕਿ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਐਨਐਸਏ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ । ਇਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਆਸਾਮ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਬਾਜੇਕੇ ਤੋਂ ਇਲਾਵਾ ਬਸੰਤ ਸਿੰਘ, ਗੁਰਮੀਤ ਸਿੰਘ, ਕੁਲਵੰਤ ਸਿੰਘ ਰਾਏਕੇ, ਵਰਿੰਦਰ ਫੌਜੀ ਅਤੇ ਕਰਨੈਲ ਸਿੰਘ ਪੰਜੋਲੀ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੀਮ੍ਰਤਪਾਲ ਸਿੰਘ ਦੀ ਪੰਜਾਬ ਪੁਲਿਸ ਵੱਲੋਂ ਲਗਤਾਰ ਭਾਲ ਕੀਤੀ ਜਾ ਰਹੀ ਹੈ, ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ । ਜਿਸ ਨੇ ਪੁਲਿਸ ਦੀ ਗ੍ਰਿਫਤਾਰੀ ਤੋਂ ਬਣਚ ਦੇ ਲਈ ਭੇਸ ਵੀ ਬਦਲਿਆ ਸੀ ਅਤੇ ਇੱਕ ਤੋਂ ਬਾਅਦ ਇੱਕ ਵੀਡੀਓ ਅਤੇ ਆਡੀਓ ਜਾਰੀ ਕੀਤੇ ਸਨ । ਜਿਸ ਵਿੱਚ ਉਸ ਨੇ ਦੱਸਿਆ ਸੀ ਕਿ ਉਹ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਨਹੀਂ ਹੈ ਉਸ ਦਾ ਕਹਿਣ ਹੈ ਕਿ ਜਲਦ ਹੀ ਉਹ ਸਾਹਮਣੇ ਆਵੇਗਾ । ਪਰ ਅਜੇ ਤੱਕ ਪੁਲਿਸ ਉਸ ਤੱਕ ਨਹੀਂ ਪਹੁੰਚ ਸਕੀ । ਉਸ ਦੇ ਨੇਪਾਲ ਜਾਣ ਦਾ ਖਦਸ਼ਾ ਦੀ ਜਤਾਇਆ ਜਾ ਰਿਹਾ ਹੈ। ਜਿਸ ਲਈ ਪੰਜਾਬ ਪੁਲਿਸ ਨੇਪਾਲ ਪੁਲਿਸ ਨਾਲ ਸੰਪਰਕ ਵਿੱਚ ਹੈ ਤਾਂ ਜੋ ਅੰਮ੍ਰਿਤਪਾਲ ਨੂੰ ਕਾਬੂ ਕੀਤਾ ਜਾ ਸਕੇ। ਪਰ ਕਦੋਂ ਤੱਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਇਹ ਅਜੇ ਵੀ ਵੱਡਾ ਸਵਾਲ ਬਣਿਆ ਹੋਇਆ ਹੈ ।

Comment here