ਸਿਆਸਤਖਬਰਾਂਚਲੰਤ ਮਾਮਲੇ

ਭਾਜਪਾ ਵਿਚ ਸ਼ਾਮਲ ਹੋ ਰਹੇ ਨੇ ਚਰਨਜੀਤ ਚੰਨੀ!

ਜਲੰਧਰ-ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਇਸ ਦੌਰਾਨ ਖਬਰਾਂ ਆ ਰਹੀਆਂ ਸਨ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਪਿਛਲੇ ਕੁਝ ਦਿਨਾਂ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਚਰਚੇ ਚੱਲ ਰਹੇ ਸਨ। ਇਸ ਦੌਰਾਨ ਚੰਨੀ ਨੇ ਨਿਊਜ਼ 18 ਨੂੰ ਦੱਸਿਆ ਕਿ ਇਹ ਸਭ ਅਫਵਾਹ ਹੈ, ਉਹ ਕਾਂਗਰਸ ਦੇ ਵਫਾਦਾਰ ਸਿਪਾਹੀ ਹਨ। ਉਹ ਆਪਣੀ ਪਾਰਟੀ ਨੂੰ ਛੱਡ ਕੇ ਕਿਤੇ ਨਹੀਂ ਜਾ ਰਹੇ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਉਹ ਕਾਂਗਰਸ ਵਿਚ ਹੀ ਰਹਿਣਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਾਲਾਂਕਿ ਉਨ੍ਹਾਂ ਤੱਕ ਪਹੁੰਚ ਜ਼ਰੂਰ ਕੀਤੀ ਗਈ ਸੀ ਪਰ ਉਨ੍ਹਾਂ ਨੇ ਕੋਰੀ ਨਾਂਹ ਦਿੱਤੀ ਸੀ।

Comment here