ਸਿਆਸਤਖਬਰਾਂਚਲੰਤ ਮਾਮਲੇ

‘ਆਪ’ ਨੂੰ ਜ਼ਿਮਨੀ ਚੋਣ ਦੇ ਲਈ ਕੋਈ ਵੀ ਵਲੰਟੀਅਰ ਨਹੀਂ ਮਿਲਿਆ-ਕਾਂਗਰਸ

ਚੰਡੀਗੜ੍ਹ-‘ਆਪ’ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਨੇ ਟਵੀਟ ਕਰ ਕੇ ਤਿੱਖਾ ਪ੍ਰਤੀਕਰਮ ਦਿੱਤਾ ਹੈ, ਕਾਂਗਰਸ ਪਾਰਟੀ ਵੱਲੋਂ ਟਵੀਟ ਕਰ ਕੇ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਵਲੰਟੀਅਰਾਂ ਦੀ ਗੱਲ ਕਰਦੀ ਹੈ ਪਰ ਜਲੰਧਰ ਜ਼ਿਮਨੀ ਚੋਣ ਦੇ ਲਈ ਉਨ੍ਹਾਂ ਨੂੰ ਕੋਈ ਵੀ ਵਲੰਟੀਅਰ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਕੱਲ੍ਹ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਦੱਸ ਦਈਏ ਕਿ ਸੁਸ਼ੀਲ ਰਿੰਕੂ ਨੂੰ ‘ਆਪ’ ਦਾ ਉਮੀਦਵਾਰ ਬਣਾਉਣ ਬਾਰੇ ਕੱਲ੍ਹ ਤੋਂ ਹੀ ਚਰਚਾ ਚੱਲ ਰਹੀ ਸੀ। ਹਾਲਾਂਕਿ ਕੱਲ੍ਹ ਇਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪਾਰਟੀ ਨੇ ਇਸ ਬਾਰੇ ਫਿਲਹਾਲ ਫ਼ੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਸੀ ਕਿ ਉਮੀਦਵਾਰਾਂ ਬਾਰੇ ਸਰਵੇਖਣ ਕਰਵਾਉਣ ਮਗਰੋਂ ਹੀ ਐਲਾਨ ਕੀਤਾ ਜਾਵੇਗਾ। ਹੁਣ ਆਪ ਨੇ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

Comment here