ਸਿਆਸਤਖਬਰਾਂਚਲੰਤ ਮਾਮਲੇ

ਨਵਜੋਤ ਸਿੱਧੂ ਨੇ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮੁੜ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਹਨ। ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਦੇ ਦੌਰਾਨ ਸਿੱਧੂ ਨੇ ਮਲਿਕਾਰਜੁਨ ਖੜਗੇ ਨੂੰ ਗੁਲਦਸਤਾ ਭੇਂਟ ਕੀਤਾ।ਇਸ ਮੁਲਾਕਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਇਹ ਤਸਵੀਰ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ, ‘9 ਵਾਰ ਐਮ.ਐਲ.ਏ., ਤਿੰਨ ਵਾਰ ਐਮ.ਪੀ., ਗਰੀਬਾਂ ਲਈ ਚੈਂਪੀਅਨ, ਸੱਚ ਦੀ ਅਵਾਜ਼… “ਭਰੋਸੇ ਤੇਰਾ ਨਾਮ ਮੱਲਿਕਾਰਜੁਨ ਖੜਗੇ” ਮਾਨਯੋਗ ਕਾਂਗਰਸ ਪ੍ਰਧਾਨ ਨੂੰ ਮਿਲੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ, ਉਹ ਸਕਾਰਾਤਮਕ ਊਰਜਾ ਅਤੇ ਚੰਗੀ ਕਿਸਮਤ ਲਿਆਉਂਦਾ ਹੈ। ਪਾਰਟੀ ‘ਤੇ ਵਾਪਸੀ।’
ਨਵਜੋਤ ਸਿੰਘ ਸਿੱਧੂ ਨੇ ਰਾਹੁਲ ਅਤੇ ਪ੍ਰਿਅੰਕਾ ਨਾਲ ਕੀਤੀ ਸੀ ਮੁਲਾਕਾਤ
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਹੀ ਦਿੱਲੀ ‘ਚ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੀ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਰਾਹੁਲ ਗਾਂਧੀ ਨੂੰ ਆਪਣਾ ਗੁਰੂ ਦੱਸਿਆ।ਜ਼ਿਕਰਯੋਗ ਹੈ ਕਿ ਕਰੀਬ ਇੱਕ ਸਾਲ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਬਾਹਰ ਆਏ ਸਿੱਧੂ ਨੇ ਇੱਕ ਵਾਰ ਫਿਰ ਸਿਆਸਤ ਵਿੱਚ ਆਪਣੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ ਵਿੱਚ 10 ਮਹੀਨੇ ਦੀ ਸਜ਼ਾ ਕੱਟਣ ਤੋਂ ਬਾਅਦ 1 ਅਪ੍ਰੈਲ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਆ ਗਏ ਸਨ।

Comment here