ਸਿਆਸਤਖਬਰਾਂਚਲੰਤ ਮਾਮਲੇ

ਅੰਮ੍ਰਿਤਸਰ ਵਿਚ ਭਾਜਪਾ ਆਗੂ ਬਲਵਿੰਦਰ ਗਿੱਲ ਨੂੰ ਮਾਰੀ ਗੋਲੀ

ਅੰਮ੍ਰਿਤਸਰ-ਇਥੋਂ ਦੇ ਇਕ ਭਾਜਪਾ ਆਗੂ ਨੂੰ ਗੋਲੀ ਮਾਰਨ ਦੀ ਖਬਰ ਆਈ ਹੈ। ਬੀਜੇਪੀ ਆਗੂ ਦਾ ਨਾਮ ਬਲਵਿੰਦਰ ਸਿੰਘ ਗਿੱਲ ਦੱਸਿਆ ਜਾ ਰਿਹਾ ਹੈ। ਉਹ ਜੰਡਿਆਲਾ ਹਲਕੇ ਦਾ ਰਹਿਣ ਵਾਲਾ ਹੈ। ਸੂਤਰਾਂ ਮੁਤਾਬਕ ਨਕਾਬਪੋਸ਼ ਨੌਜਵਾਨਾਂ ਨੇ ਭਾਜਪਾ ਆਗੂ ਉਤੇ ਗੋਲੀਆਂ ਚਲਾਈਆਂ ਹਨ। ਬੀਜੇਪੀ ਆਗੂ ਬਲਵਿੰਦਰ ਸਿੰਘ ਗਿੱਲ ਨੂੰ ਇਲਾਜ ਲਈ ਅੰਮ੍ਰਿਤਸਰ ਲਿਆਂਦਾ ਗਿਆ। ਬਲਵਿੰਦਰ ਸਿੰਘ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਵੀ ਜਾਂਚ ਲਈ ਮੌਕੇ ਉਤੇ ਪੁੱਜੇ ਹਨ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਜੰਡਿਆਲਾ ‘ਚ ਭਾਜਪਾ ਦੇ ਸੂਬਾ ਐੱਸਸੀ ਸੈੱਲ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਦਿੱਤੀ ਗਈ ਹੈ। ਦੋ ਅਣਪਛਾਤੇ ਨੌਜਵਾਨਾਂ ਨੇ ਭਾਜਪਾ ਆਗੂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਭਾਜਪਾ ਆਗੂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਮੌਕੇ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਵਿਗੜ ਗਈ ਹੈ। ਉਧਰ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Comment here