ਖਬਰਾਂਖੇਡ ਖਿਡਾਰੀਚਲੰਤ ਮਾਮਲੇ

ਹਾਕੀ ਖਿਡਾਰੀ ਬਲਬੀਰ ਸਿੰਘ ਦੀ ਬੇਟੀ ਨੇ ਪੰਜਾਬ ਸਰਕਾਰ ਦੇ ਫੈਸਲੇ ‘ਤੇ ਪ੍ਰਗਟਾਈ ਖੁਸ਼ੀ

ਚੰਡੀਗੜ੍ਹ-ਪੰਜਾਬ ਸਰਕਾਰ ਨੇ 9ਵੀਂ ਅਤੇ 10ਵੀਂ ਜਮਾਤ ਵਿੱਚ ਪੰਜਾਬ ਦੇ 4 ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਪੜ੍ਹਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚ 3 ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਅਤੇ ਵਿਸ਼ਵ ਹਾਕੀ ਵਿੱਚ ਆਪਣਾ ਵਿਸ਼ੇਸ਼ ਰੁਤਬਾ ਰੱਖਣ ਵਾਲੇ ਮਰਹੂਮ ਬਲਬੀਰ ਸਿੰਘ ਸੀਨੀਅਰ ਦਾ ਨਾਂ ਵੀ ਸ਼ਾਮਲ ਹੈ। ਸਰਕਾਰ ਦੇ ਇਸ ਫੈਸਲੇ ‘ਤੇ ਬਲਬੀਰ ਸਿੰਘ ਦੀ ਬੇਟੀ ਸੁਸ਼ਬੀਰ ਭੋਮੀਆ ਨੇ ਖਾਸ ਗੱਲਬਾਤ ਕੀਤੀ। ਸੁਸ਼ਬੀਰ ਨੇ ਕਿਹਾ ਕਿ ਉਹ ਇਸ ਫੈਸਲੇ ਤੋਂ ਖੁਸ਼ ਹਨ ਪਰ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ। ਜਦੋਂ ਮੇਰੇ ਪਿਤਾ ਜੀ ਜਿਉਂਦੇ ਸਨ ਤਾਂ ਉਹ ਕਹਿੰਦੇ ਸਨ ਕਿ ਮੈਂ ਆਪਣੀ ਤਾਰੀਫ਼ ਨਹੀਂ ਕਰਨਾ ਚਾਹੁੰਦਾ, ਪਰ ਨੌਜਵਾਨ ਪੀੜ੍ਹੀ ਨੂੰ ਸਾਡੇ ਸੰਘਰਸ਼ ਦੀ ਕਹਾਣੀ ਜਾਣਨੀ ਚਾਹੀਦੀ ਹੈ।
ਮਰਹੂਮ ਬਲਬੀਰ ਸਿੰਘ ਸੀਨੀਅਰ ਦੀ ਬੇਟੀ ਨੇ ਦੱਸਿਆ ਕਿ ਕਈ ਸਾਲ ਪਹਿਲਾਂ ਵੀ ਉਨ੍ਹਾਂ ਦੀ ਜੀਵਨੀ ਸਕੂਲੀ ਪਾਠਕ੍ਰਮ ਦਾ ਹਿੱਸਾ ਸੀ ਪਰ ਉਸ ਤੋਂ ਬਾਅਦ ਪਤਾ ਨਹੀਂ ਕਿਉਂ ਇਸ ਨੂੰ ਹਟਾ ਦਿੱਤਾ ਗਿਆ। ਚਲੋ, ਕਈ ਸਾਲਾਂ ਬਾਅਦ ਇੱਕ ਵਾਰ ਫਿਰ ਬੱਚਿਆਂ ਨੂੰ ਸਾਡੇ ਮਹਾਨ ਖਿਡਾਰੀਆਂ ਬਾਰੇ ਜਾਣਨ ਦਾ ਮੌਕਾ ਮਿਲੇਗਾ। ਹਾਲਾਂਕਿ ਉਨ੍ਹਾਂ ਕਿਹਾ ਕਿ 9ਵੀਂ ਜਮਾਤ ਦੀ ਬਜਾਏ ਚੌਥੀ ਜਾਂ ਪੰਜਵੀਂ ਜਮਾਤ ਤੋਂ ਸ਼ੁਰੂਆਤ ਕਰਨੀ ਚਾਹੀਦੀ ਸੀ। ਤਾਂ ਜੋ ਬੱਚਿਆਂ ਨੂੰ ਸ਼ੁਰੂ ਤੋਂ ਹੀ ਪਤਾ ਲੱਗ ਸਕੇ ਕਿ ਬਲਵੀਰ ਸਿੰਘ ਸੀਨੀਅਰ, ਮਿਲਖਾ ਸਿੰਘ ਅਤੇ ਹੋਰ ਸਾਰੇ ਦਿੱਗਜ ਕਿਵੇਂ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਦੇਸ਼ ਦਾ ਨਾਮ ਕਮਾਉਣ ਦੇ ਯੋਗ ਹੋਏ।  ਦੱਸ ਦਈਏ ਕਿ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੇ 1948, 1952 ਅਤੇ 1956 ਦੀਆਂ ਓਲੰਪਿਕ ਖੇਡਾਂ ਵਿੱਚ ਦੇਸ਼ ਲਈ ਲਗਾਤਾਰ ਤਿੰਨ ਸੋਨ ਤਗਮੇ ਜਿੱਤੇ ਸਨ। ਇੰਨਾ ਹੀ ਨਹੀਂ 1952 ਦੇ ਓਲੰਪਿਕ ਫਾਈਨਲ ‘ਚ 5 ਗੋਲ ਕਰਨ ਦਾ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵੀ ਉਸ ਦੇ ਨਾਂ ਹੈ।

Comment here